You are currently viewing Ensure 100 per cent corona vaccination: Deputy Commissioner

Ensure 100 per cent corona vaccination: Deputy Commissioner

ਕਰੋਨਾ ਵੈਕਸੀਨੇਸ਼ਨ 100 ਫ਼ੀਸਦੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

ਕਿਹਾ, ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਵੈਕਸੀਨੇਸ਼ਨ ਤੋਂ ਨਾ ਰਹੇ ਵਾਝਾਂ

ਬਠਿੰਡਾ, 16 ਨਵੰਬਰ (ਲਖਵਿੰਦਰ ਸਿੰਘ ਗੰਗਾ)

ਕਰੋਨਾ ਵਾਇਰਸ ਦੀ ਤੀਜੀ ਸੰਭਾਵੀਂ ਲਹਿਰ ਤੋਂ ਬਚਾਅ ਅਤੇ ਅਗਾਊਂ ਪ੍ਰਬੰਧਾਂ ਸਬੰਧੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਦਸਤਕ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ. ਅਰਵਿੰਦਰ ਪਾਲ ਸਿੰਘ ਸੰਧੂ ਵਲੋਂ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਅੰਦਰ ਹੁਣ ਤੱਕ ਵੈਕਸੀਨੇਸ਼ਨ ਸਬੰਧੀ ਕੀਤੀ ਜਾ ਰਹੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ 30 ਨਵੰਬਰ ਤੱਕ ਜ਼ਿਲ੍ਹੇ ਅੰਦਰ 100 ਫ਼ੀਸਦੀ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ।

ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੈਕਸੀਨੇਸ਼ਨ ਨੂੰ ਜੰਗੀ ਪੱਧਰ ਤੇ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ-ਰੋਜ਼ ਕੀਤੀ ਜਾਣ ਵਾਲੀ ਕਰੋਨਾ ਵੈਕਸੀਨੇਸ਼ਨ ਦੀ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਰੋਨਾ ਵੈਕਸੀਨੇਸ਼ਨ ਦੀਆਂ ਟੀਮਾਂ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਪੂਰਨ ਤੌਰ ਤੇ ਵੈਕਸੀਨੇਸ਼ਨ ਕੀਤਾ ਜਾ ਸਕੇ।

ਇਸ ਮੌਕੇ ਉਨ੍ਹਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੋਂ ਇਲਾਵਾ, ਵਪਾਰ ਮੰਡਲ ਤੇ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਂਇੰਦਿਆਂ ਨੂੰ ਕਿਹਾ ਉਹ ਵਾਰਡ ਵਾਇਜ਼ ਕਰੋਨਾ ਵੈਕਸੀਨੇਸ਼ਨ ਲਗਾਉਣ ਤੋਂ ਵਾਂਝੇ ਰਹਿ ਗਏ ਵਿਅਕਤੀਆਂ ਦਾ ਮੁਕੰਮਲ ਰਿਪੋਰਟ ਇਕੱਤਰ ਕਰਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਹੱਈਆ ਕਰਵਾਉਣ ਤਾਂ ਜੋ ਇਸ ਕਰੋਨਾ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹੇ। ਇਸ ਮੌਕੇ ਉਨ੍ਹਾਂ ਕਾਪੋਰੇਸ਼ਨ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਦੇ ਲਈ ਫੌਗਿੰਗ ਕਰਨ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਮੌਕੇ ਮੇਅਰ ਨਗਰ ਨਿਗਮ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਗਲਾ, ਵੈਕਸੀਨੇਸ਼ਨ ਨੋਡਲ ਅਫ਼ਸਰ ਡਾ. ਪਾਮਿਲਾ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਅਕਾਸ਼ ਬਾਂਸਲ, ਐਸਡੀਐਮ ਬਠਿੰਡਾ ਕੰਵਰਜੀਤ ਸਿੰਘ, ਐਸਡੀਐਮ ਰਾਮੁਪਰਾ ਸ਼੍ਰੀ ਨਵਦੀਪ ਕੁਮਾਰ, ਐਸਡੀਐਮ ਸ਼੍ਰੀਮਤੀ ਵੀਰਪਾਲ ਕੌਰ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧੀ ਸਮੂਹ ਐਸਐਮਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।