ਵੋਟ ਦੀ ਸਹੀ ਵਰਤੋਂ ਕਰਕੇ ਲੋਕਤੰਤਰ ਨੂੰ ਬਣਾਇਆ ਜਾ ਸਕਦਾ ਹੈ ਮਜ਼ਬੂਤ : ਅਰਵਿੰਦਪਾਲ ਸਿੰਘ ਸੰਧੂ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪੋਲਿੰਗ ਬੂਥਾਂ ਦੀ ਦੌਰਾ ਕਰ ਕੇ ਵੋਟਾਂ ਦੀ ਸਰਸਰੀ ਸੁਧਾਈ ਦਾ ਲਿਆ ਜਾਇਜ਼ਾ
ਵੋਟ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਬਣਾਇਆ ਜਾ ਸਕਦਾ ਹੈ ਮਜ਼ਬੂਤ : ਅਰਵਿੰਦਪਾਲ ਸਿੰਘ ਸੰਧੂ
ਬਠਿੰਡਾ 20 ਨਵੰਬਰ (ਲਖਵਿੰਦਰ ਸਿੰਘ ਗੰਗਾ)
ਵੋਟ ਦੀ ਯੋਗ ਢੰਗ ਨਾਲ ਵਰਤੋਂ ਕਰਕੇ ਹੀ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ ਅਤੇ ਵੋਟ ਦੀ ਸਹੀ ਵਰਤੋਂ ਹੀ ਦੇਸ ਨੂੰ ਤਰੱਕੀ ਦੇ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਕੇ ਇੱਥੇ ਚੱਲ ਰਹੀ ਵੋਟਾਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਡੀ.ਏ.ਵੀ ਸਕੂਲ, ਜੇਵੀਅਰ ਸਕੂਲ ਤੋਂ ਇਲਾਵਾ ਦਸਮੇਸ਼ ਪਬਲਿਕ ਸਕੂਲ ਵਿਖੇ ਬਣਾਏ ਗਏ ਪੋਲਿੰਗ ਬੂਥਾਂ ਦੌਰਾ ਕਰਕੇ ਇੱਥੇ ਚੱਲ ਰਹੀ ਵੋਟਾਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਸਾਰੇ ਬੂਥ ਲੈਵਲ ਅਫਸਰ ਮੌਕੇ ਤੇ ਹਾਜ਼ਰ ਪਾਏ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਨਵੀਂ ਵੋਟ ਬਣਵਾਉਣ ,ਕਟਵਾਉਣ ਜਾਂ ਸੋਧ ਲਈ 30 ਨਵੰਬਰ ਤੱਕ ਫਾਰਮ ਭਰੇ ਜਾ ਸਕਦੇ ਹਨ। ਇਸ ਮੌਕੇ ਉਹਨਾਂ ਨੌਜਵਾਨਾਂ ਤੇ ਦਿਵਿਆਂਗਜ਼ਨਾਂ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੋ ਨੋਜਵਾਨ 1 ਜਨਵਰੀ 2022 ਤੱਕ 18 ਸਾਲ ਦੇ ਹੋ ਰਹੇ ਉਹ ਆਪਣੀ ਵੋਟ ਜ਼ਰੂਰ ਬਣਵਾਉਣ।
ਜ਼ਿਲ੍ਹੇ ਅੰਦਰ ਚੱਲ ਰਹੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਦੋ ਰੋਜ਼ਾ ਸਪੈਸ਼ਲ ਕੰਪੇਨ ਦੇ ਪਹਿਲੇ ਦਿਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਨੇ ਵੀ ਵੱਖਰੇ ਤੌਰ ਤੇ ਵਿਧਾਨ ਸਭਾ ਹਲਕਾ 91-ਭੁੱਚੋ ਅਧੀਨ ਪੈਂਦੇ ਪੋਲਿੰਗ ਬੂਥ
ਗਿੱਲ ਪੱਤੀ, ਭੋਖੜਾ, ਹਰ ਰਾਏਪੁਰ, ਗੋਨਿਆਣਾ ਕਲਾਂ ਅਤੇ ਜੀਦਾ ਦਾ ਦੌਰਾ ਕਰਕੇ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਾਜਵਾ ਨੇ ਕਿਹਾ ਕਿ ਵੋਟਰ ਆਨਲਾਈਨ ਫਾਰਮ voterportal.eci.gov.in ਜਾ ਵੋਟਰ ਹੈਲਪ ਲਾਈਨ ਐਪ ਤੇ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਬੂਥ ਲੈਵਲ, ਚੋਣਕਾਰ ਰਜਿਸਟ੍ਰੇਸ਼ਨ ਜਾਂ ਜਿਲਾ ਚੋਣ ਅਫ਼ਸਰ ਕੋਲ ਜਾ ਕੇ ਆਪਣੇ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਆਪਣੇ ਮੋਬਾਇਲਾਂ ਚ ਪੀ.ਡਬਲਿਊ.ਡੀ ਐਪ, ਵੋਟਰ ਹੈਲਪਲਾਈਨ ਐਪ ਵੀ ਡਾਊਨਲੋਡ ਕੀਤੀ ਜਾਵੇ ਤਾਂ ਜੋ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਆਪਣੇ ਮੋਬਾਇਲ ਤੋਂ ਹੀ ਪ੍ਰਾਪਤ ਕੀਤੀ ਜਾ ਸਕੇ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ ਤੋ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।