ਮੁਫ਼ਤ ਕੈਂਸਰ ਚੈਕਅੱਪ ਕੈਂਪ 29 ਨਵੰਬਰ ਨੂੰ
ਬਠਿੰਡਾ, 24 ਨਵੰਬਰ (ਲਖਵਿੰਦਰ ਸਿੰਘ ਗੰਗਾ)
ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਦੇ ਯਤਨਾਂ ਸਦਕਾ ਇੱਥੋਂ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 29 ਨਵੰਬਰ ਨੂੰ ਮੁਫ਼ਤ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਇਹ ਕੈਂਪ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੀ 100 ਫੁਟੀ ਰੋਡ ’ਤੇ ਸਥਿਤ ਪੁੱਡਾ ਮਾਰਕਿਟ ਵਿਖੇ ਲਗਾਇਆ ਜਾ ਰਿਹਾ ਹੈ।
ਸ਼੍ਰੀ ਜੌਹਲ ਨੇ ਪੀੜਤ ਤੇ ਲੋੜਵੰਦ ਵਿਅਕਤੀਆਂ ਨੂੰ ਇਸ ਕੈਂਪ ਵਿੱਚ ਪਹੁੰਚ ਕੇ ਆਪਣਾ ਚੈਕਅੱਪ ਕਰਾਉਣ ਦੀ ਅਪੀਲ ਕੀਤੀ ਹੈ।