ਨਗਰ ਨਿਗਮ ਦੇ ਅਧਿਆਰੀਆਂ ਤੇ ਨਗਰ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਬੈਠਕ
ਬਠਿੰਡਾ, ਨਵੰਬਰ (ਲਖਵਿੰਦਰ ਸਿੰਘ ਗੰਗਾ)
ਬਠਿੰਡਾ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਮੌਕੇ ਸ. ਬਾਦਲ ਨੇ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਲਈ 787.32 ਲੱਖ ਰੁਪਏ ਦੇ ਚੈਕ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਸ. ਬਾਦਲ ਨੇ ਵਾਰਡ ਨੰਬਰ 50 ਵਿਖੇ ਬੀਤੇ ਸਮੇਂ ਦੌਰਾਨ ਝੁੱਗੀਆਂ ਚ ਲੱਗੀ ਅੱਗ ਦੇ ਕਾਰਨ ਬੱਕਰੀਆਂ ਸਮੇਤ ਹੋਰ ਲੋੜੀਂਦਾ ਸਮਾਨ ਮੱਚ ਗਿਆ ਸੀ। ਉਸ ਸਮੇਂ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸ. ਬਾਦਲ ਨੇ ਸਬੰਧਤ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਨਗਰ ਨਿਗਮ ਦੇ ਦਫ਼ਤਰ ਵਿਖੇ ਕਮਿਸ਼ਨਰ, ਮੇਅਰ ਅਤੇ ਨਗਰ ਕੌਂਸਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸ. ਬਾਦਲ ਨੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਨਗਰ ਨਿਗਮ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਸ਼੍ਰੀ ਪਵਨ ਮਾਨੀ, ਸ਼੍ਰੀ ਬਲਜਿੰਦਰ ਠੇਕੇਦਾਰ, ਸ਼੍ਰੀ ਟਹਿਲ ਸਿੰਘ ਸੰਧੂ ਤੋਂ ਇਲਾਵਾ ਸਮੂਹ ਕੌਂਸਲਰ ਮੌਜੂਦ ਸਨ।