ਕੋਵਿਡ-19 ਮਹਾਂਮਾਰੀ ਦੌਰਾਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ
ਪ੍ਰਭਾਵਿਤ ਪਰਿਵਾਰ ਦਫਤਰ ਡਿਪਟੀ ਕਮਿਸ਼ਨਰ ਵਿਖੇ ਜਮ੍ਹਾਂ ਕਰਵਾਉਣ ਆਪਣੀਆਂ ਪ੍ਰਤੀਬੇਨਤੀਆਂ
ਬਠਿੰਡਾ, 1 ਦਸੰਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨਾਲ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵਲੋਂ ਰਾਹਤ ਦੇਣ ਲਈ, ਉਨਾਂ ਦੇ ਕਾਨੂੰਨੀ ਵਾਰਸਾਂ ਨੂੰ 50,000 (ਪੰਜਾਹ ਹਜ਼ਾਰ ਰੁਪਏ) ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ-19 ਮਹਾਂਮਾਰੀ ਨਾਲ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਦਫਤਰ, ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਆਪਣੀਆਂ ਪ੍ਰਤੀਬੇਨਤੀਆਂ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਤਾਂ ਜੋ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦਾ ਲਾਭ ਮਿਲ ਸਕੇ।