ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬਠਿੰਡਾ ਦੌਰਾ 8 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਨਤਮਸਤਕ
ਰਾਮਾਂ ਦਾਣਾ ਮੰਡੀ ਵਿਖੇ ਸਮਾਗਮ ਚ ਕਰਨਗੇ ਸ਼ਿਰਕਤ
ਰਾਮਾਂ ਮੰਡੀ ਵਿਖੇ ਨਵੀਂ ਬਨਣ ਵਾਲੀ ਸਬਜ਼ੀ ਮੰਡੀ ਦਾ ਰੱਖਣਗੇ ਨੀਂਹ ਪੱਥਰ
ਬਠਿੰਡਾ, 7 ਦਸੰਬਰ (ਲਖਵਿੰਦਰ ਸਿੰਘ ਗੰਗਾ)
ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਪੰਜਾਬ, ਰਾਮਾਂ ਦਾਣਾ ਮੰਡੀ ਵਿਖੇ ਸਮਾਗਮ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਰਾਮਾਂ ਦਾਣਾ ਮੰਡੀ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਰਾਮਾਂ ਮੰਡੀ ਵਿਖੇ 2 ਏਕੜ ਵਿਚ 73.65 ਲੱਖ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸਬਜ਼ੀ ਮੰਡੀ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਉਪਰੰਤ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਰਾਮਾਂ ਮੰਡੀ ਦੀ ਦਾਣਾ ਮੰਡੀ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਿਰਕਤ ਕਰਨਗੇ।
ਸਮਾਗਮ ਉਪਰੰਤ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ ਤੇ ਰਾਤ ਸਮੇਂ ਠਹਿਰਾ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸਐਸਪੀ ਸ਼੍ਰੀ ਅਜੈ ਮਲੂਜਾ, ਐਸਡੀਐਮ ਸ਼੍ਰੀ ਅਕਾਸ਼ ਬਾਂਸਲ ਅਤੇ ਕਾਂਗਰਸ ਆਗੂ ਸ਼੍ਰੀ ਖੁਸ਼ਬਾਜ ਜਟਾਣਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।