ਰੋਜ਼ਗਾਰ ਮੇਲਾ 9 ਤੇ 10 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਬਠਿੰਡਾ, 7 ਦਸੰਬਰ (ਲਖਵਿੰਦਰ ਸਿੰਘ ਗੰਗਾ)
ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜ੍ਹੀ ਤਹਿਤ 9 ਤੇ 10 ਦਸੰਬਰ 2021 ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ. ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਤੇ Edelwiss Tokeyo life Insurance ਵੱਲੋ Development Manager ਦੀਆਂ ਅਸਾਮੀਆਂ ਲਈ ਸਿਲੈਕਸ਼ਨ ਕੀਤੀ ਜਾਣੀ ਹੈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਘੱਟੋ-ਘੱਟ ਤਨਖਾਹ 20,000/- ਰੁਪਏ ਮਹੀਨਾ ਹੋਵੇਗੀ। ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਆਉਣ। ਇਸ ਤੋਂ ਇਲਾਵਾ 12ਵੀਂ ਪਾਸ ਵਿਦਿਆਰਥੀਆਂ (ਕੇਵਲ ਲੜਕੀਆਂ) ਜਿਨ੍ਹਾਂ ਨੂੰ ਕੰਪਿਊਟਰ ਦੀ ਜਾਣਕਾਰੀ ਹੋਵੇ ਕੈਪੀਟਲ ਟਰੱਸਟ ਕੰਪਨੀ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਯੋਗਤਾ 12ਵੀਂ ਹੈ, ਉਹ ਵਿਦਿਆਰਥੀ (ਕੇਵਲ ਲੜਕੇ) ਜਸਟ ਡਾਇਲ ਕੰਪਨੀ ਲਈ ਮਾਰਕੀਟਿੰਗ ਐਕਸਕਿਊਟਿਵ ਦੀਆਂ ਅਸਾਮੀਆਂ ਲਈ ਲਿੰਕ http://tinyurl.com/just-dial-services ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ 12ਵੀਂ ਪਾਸ ਵਿਦਿਆਰਥੀ ਕਸਟੋਮਰ ਕੇਅਰ ਐਕਸਕਿਊਟਿਵ ਦੀਆਂ ਅਸਾਮੀਆਂ ਲਈ E-Clerx Company ਲਈ ਲਿੰਕ http://tinyurl.com/eclerx-services ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਵਿਦਿਆਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇੜੇ ਚਿਲਡਰਨ ਪਾਰਕ, ਸਿਵਲ ਲਾਇਨ, ਬਠਿੰਡਾ ਵਿਖੇ ਸੰਪਰਕ ਕਰ ਸਕਦੇ ਹਨ।