ਭਗਵੰਤ ਮਾਨ ਹੋਣਗੇ ਮੁੱਖ ਮੰਤਰੀ ਦਾ ਚਿਹਰਾ
ਚੰਡੀਗੜ੍ਹ, 18 ਦਸੰਬਰ (ਲਖਵਿੰਦਰ ਸਿੰਘ ਗੰਗਾ)
ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਮਗਰੋਂ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਮਿਲੀ ਹੈ। ਇਸ ਮਹੀਨੇ ਦੇ ਅੰਤ ਵਿੱਚ ਚੋਣ ਜ਼ਾਬਤਾ ਲੱਗਣ ਦੇ ਆਸਾਰ ਹਨ। ਸੂਤਰਾਂ ਮੁਤਾਬਕ, ਭਗਵੰਤ ਮਾਨ ਦੇ ਨਾਂ ‘ਤੇ ਮੋਹਰ ਲੱਗ ਚੁੱਕੀ ਹੈ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਅਰਵਿੰਦ ਕੇਜਰੀਵਾਲ ਇਸ ਦਾ ਐਲਾਨ ਕਰ ਸਕਦੇ ਹਨ। ਦੱਸ ਦੇਈਏ ਕੇਜਰੀਵਾਲ ਨੇ ਹਾਲ ਹੀ ਵਿੱਚ ਆਪਣੇ ਪੰਜਾਬ ਦੌਰੇ ਦੌਰਾਨ ਬਿਆਨ ਦਿੱਤਾ ਸੀ ਕਿ ‘ਆਪ’ ਦੀ ਪੰਜਾਬ ‘ਚ CM ਚਿਹਰੇ ਦੀ ਭਾਲ ਪੂਰੀ ਹੋ ਚੁੱਕੀ ਹੈ ਤੇ ਅਗਲੇ 20 ਦਿਨਾਂ ਵਿੱਚ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।