ਨਵਾਂ ਸਾਲ 2022 ਸਾਰਿਆਂ ਲਈ ਤਰੱਕੀ, ਵਿਕਾਸ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਬਠਿੰਡਾ, 31 ਦਸੰਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ-2022 ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸਾਰਿਆਂ ਦੇ ਵਿਕਾਸ, ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ । ਡਿਪਟੀ ਕਮਿਸ਼ਨਰ ਸ. ਸੰਧੂ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਤਰੱਕੀ, ਵਿਕਾਸ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ ।

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਮੇਸ਼ਾਂ ਜ਼ਿਲ੍ਹਾਂ ਵਾਸੀਆਂ ਦੀ ਸੇਵਾ ਲਈ ਤਤਪਰ ਹੈ ਅਤੇ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ । ਉਨਾਂ ਕਿਹਾ ਕਿ ਨਵਾਂ ਸਾਲ ਸਾਰਿਆਂ ਦੀਆਂ ਆਸਾਂ-ਉਮੰਗਾਂ ਤੇ ਖਰਾ ਉੱਤਰੇ ਤੇ ਪਰਮਾਤਮਾ ਸਾਰਿਆਂ ਨੂੰ ਚੰਗੀ ਸਿਹਤ ਤੇ ਤਰੱਕੀ ਬਖਸ਼ਣ ।