ਹੁਣ ਤੱਕ 40859 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਪਰਤੇ ਘਰ : ਡਿਪਟੀ ਕਮਿਸ਼ਨਰ
Ø ਪਿਛਲੇ 24 ਘੰਟਿਆਂ ਦੌਰਾਨ 1 ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਤੇ 233 ਨਵੇਂ ਕੇਸ ਆਏ ਸਾਹਮਣੇ
Ø 617919 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ
ਬਠਿੰਡਾ, 11 ਜਨਵਰੀ ( ): ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 617919 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 42918 ਪਾਜੀਟਿਵ ਕੇਸ ਆਏ, ਜਿਸ ਚੋਂ 40859 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1052 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 819 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 1 ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਹੋਈ ਹੈ ਅਤੇ 233 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 1007 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 20 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।