ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ-19 ਸਬੰਧੀ ਨਵੇਂ ਹੁਕਮ ਜਾਰੀ
ਬਠਿੰਡਾ, 12 ਜਨਵਰੀ (ਲਖਵਿੰਦਰ ਸਿੰਘ ਗੰਗਾ)
ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਨਵੇਂ ਹੁਕਮ ਜਾਰੀ ਕੀਤੇ ਹਨ।
ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਧਾਰਾ 144 ਦੇ ਤਹਿਤ ਜਾਰੀ ਕੀਤੇ ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਵੈਕਸੀਨ ਤੇ ਮੈਡੀਕਲ ਉਪਕਰਣਾਂ, ਡਾਇਗਨੌਸਟਿਕ ਟੈਸਟਿੰਗ ਕਿੱਟਾਂ ਆਦਿ ਸਮੇਤ ਫਾਰਮਾਸਿਊਟੀਕਲ ਦਵਾਈਆਂ ਦੇ ਨਿਰਮਾਣ ਨਾਲ ਸਬੰਧਤ ਕੱਚੇ ਮਾਲ, ਤਿਆਰ ਮਾਲ ਦੇ ਕਰਮਚਾਰੀਆਂ ਆਦਿ ਦੀ ਆਵਾਜਾਈ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।