You are currently viewing So far 41716 infected patients have returned home after conquering the corona virus: Deputy Commissioner

So far 41716 infected patients have returned home after conquering the corona virus: Deputy Commissioner

ਹੁਣ ਤੱਕ 41716 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਪਰਤੇ ਘਰ : ਡਿਪਟੀ ਕਮਿਸ਼ਨਰ

ਪਿਛਲੇ 24 ਘੰਟਿਆਂ ਦੌਰਾਨ 289 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਪਰਤੇ ਘਰ

 

628164 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

 

 

ਬਠਿੰਡਾ, 18 ਜਨਵਰੀ (ਲਖਵਿੰਦਰ ਸਿੰਘ ਗੰਗਾ)

 

 

ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 628164 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 45816 ਪਾਜੀਟਿਵ ਕੇਸ ਆਏ, ਜਿਸ ਚੋਂ 41716 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1058 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2691 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 578 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 3042 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 289 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।