ਅਜ਼ਾਦੀ ਦਾ ਅੰਮ੍ਰਿਤ ਮਹੋਤਸਵ
ਬਠਿੰਡਾ, 22 ਜਨਵਰੀ (ਲਖਵਿੰਦਰ ਸਿੰਘ ਗੰਗਾ)
ਨਬਾਰਡ ਕਲੱਸਟਰ ਵੱਲੋਂ ਪਿੰਡਕਿੱਲੀ ਨਿਹਾਲ ਸਿੰਘ ਵਾਲਾ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆਗਿਆ। ਇਸ ਅਜ਼ਾਦੀ ਅਮ੍ਰਿੰਤ ਉਤਸਵ ਵਿੱਚ ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ਤੇਸ਼ਮੂਲੀਅਤ ਕੀਤੀ। ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਦੇ ਡਿਪਟੀ ਜਨਰਲਮੈਨੇਜਰ ਸ਼੍ਰੀ ਰਜਨੀਸ਼ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਇਸ ਮੌਕੇ ਸਹਾਇਕ ਜਨਰਲ ਮੈਨੇਜਰ ਸ੍ਰੀ ਅਮਿਤ ਗਰਗ ਵਲੋਂਪਿੰਡ ਵਾਸੀਆਂ ਨੂੰ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੀ ਮਹੱਤਤਾ ਬਾਰੇਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਨਬਾਰਡਕਲੱਸਟਰ ਵੱਲੋਂ ਪਿੰਡ ਵਾਸੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਇੱਕ ਵਿਸ਼ੇਸ਼ਵੀਡੀਓ ਵੀ ਦਿਖਾਈ ਗਈ।
ਇਸ ਮੌਕੇ ਮੈਨੇਜਰ ਸ਼੍ਰੀ ਸਤੀਸ਼ ਕੁਮਾਰ ਨੇ ਪਿਛਲੇ 39 ਸਾਲਾਂਵਿੱਚ ਖੇਤੀਬਾੜੀ ਅਤੇ ਪੇਂਡੂ ਖੇਤਰ ਵਿੱਚ ਨਾਬਾਰਡ ਦੁਆਰਾ ਕੀਤੇ ਗਏਸਲਾਘਾਯੋਗ ਕੰਮਾਂ ਅਤੇ ਨਬਾਰਡ ਕਲੱਸਟਰ ਵੱਲੋਂ ਚਲਾਈਆਂ ਜਾ ਰਹੀਆਂਵਿਕਾਸ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਬਾਅਦ ਸਾਰੇ ਭਾਗੀਦਾਰਾਂਨਾਲ ਨਾਬਾਰਡ ਦੀਆਂ ਵੱਖ–ਵੱਖ ਸਕੀਮਾਂ ਸਬੰਧੀ ਗੱਲਬਾਤ ਕੀਤੀ ਗਈ, ਜਿਸਵਿੱਚ ਸਾਰਿਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਅੰਤ ਵਿੱਚ ਸ੍ਰੀ ਸਤੀਸ਼ ਕੁਮਾਰ ਨੇ ਪ੍ਰੋਗਰਾਮ ਵਿੱਚ ਭਾਗ ਲੈਣਵਾਲੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।