ਬਠਿੰਡਾ, 24 ਜਨਵਰੀ (ਲਖਵਿੰਦਰ ਸਿੰਘ ਗੰਗਾ)
ਕੋਵਿਡ-19 ਕਾਰਣ ਮੌਤ ਹੋ ਜਾਣ ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸੀਆ ਦੀਆਂ ਪ੍ਰਤੀਬੇਨਤੀਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਐਸਡੀਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ 25 ਜਨਵਰੀ 2022 ਤੱਕ ਹਰ ਹਾਲ ਵਿਚ ਜ਼ਿਲ੍ਹੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਐਕਸ ਗ੍ਰੇਸੀਆ ਦੀ ਰਕਮ ਵੰਡ ਕੇ ਦਫ਼ਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸੂਚਿਤ ਕਰਨਾ ਯਕੀਨੀ ਬਣਾਉਣ।
ਇਸ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਦੱਸਿਆ ਕਿ ਕੋਵਿਡ-19 ਕਾਰਨ ਮੌਤ ਹੋ ਜਾਣ ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸੀਆ ਦੇਣ ਦੇ ਮਾਮਲੇ ਨੂੰ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਗੰਭੀਰਤਾ ਨਾਲ ਲਿਆ ਗਿਆ ਹੈ।