ਹੁਣ ਤੱਕ 640464 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ
45952 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
ਬਠਿੰਡਾ, 27 ਜਨਵਰੀ : ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 640464 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 49239 ਪਾਜੀਟਿਵ ਕੇਸ ਆਏ, ਜਿਸ ਚੋਂ 45952 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1068 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2142 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 242 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 2235 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 725 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।