You are currently viewing ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਮਲੇਰਕੋਟਲਾ ਵੱਲੋਂ ਪਾਬੰਦੀ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਮਲੇਰਕੋਟਲਾ ਵੱਲੋਂ ਪਾਬੰਦੀ ਹੁਕਮ ਜਾਰੀ

ਮਲੇਰਕੋਟਲਾ 29 ਜਨਵਰੀ (ਲਖਵਿੰਦਰ ਸਿੰਘ ਗੰਗਾ)

 

20 ਜਨਵਰੀ 2022 ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ।ਜਿਸ ਦੇ ਸਬੰਧ ਵਿੱਚ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿੱਚਆਦਰਸ਼ ਚੋਣ ਜ਼ਾਬਤਾ ਲਾਗੂ ਕੀਤਾ ਜਾ ਚੁੱਕਾ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ, ਮਲੇਰਕੋਟਲਾ ਸੁਖਪ੍ਰੀਤ ਸਿੰਘਸਿੱਧੂ, ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾਚੋਣਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਇਸ ਦਫ਼ਤਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਵੱਲੋਂ ਜਾਰੀ ਕੀਤੇ ਹੁਕਮ ਨੰ:98/ਐਮ. ਮਿਤੀ 03 ਜਨਵਰੀ 2022 ਵਿੱਚ ਸੋਧ ਕਰਦੇ ਹੋਏ । ਜ਼ਿਲ੍ਹਾ ਮਲੇਰਕੋਟਲਾ ਦੀਆਂ ਸੀਮਾਵਾਂ ਅੰਦਰਅਮਨਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ,ਕਿਸੇ ਵੀ ਸਿਆਸੀ ਆਗੂਅਤੇ ਕਿਸੇ ਵੀ ਸਿਆਸੀ ਪਾਰਟੀ ਦੇ ਖ਼ਿਲਾਫ਼ ਨਾਅਰੇ ਬਾਜ਼ੀ ਨਹੀਂ ਕਰਨਗੇ, ਭੜਕਾਊ ਪ੍ਰਚਾਰ ਕਰਨ,ਪ੍ਰੀਖਿਆ ਕੇਂਦਰਾਂ/ਵਿੱਦਿਅਕ ਸੰਸਥਾਵਾਂ ਵਿੱਚ ਹੋਣਵਾਲੀਆਂ ਵੱਖਵੱਖ ਤਰ੍ਹਾਂ ਦੀਆਂ ਪ੍ਰੀਖਿਆਵਾਂ ਸਮੇਂ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਪੰਜ ਜਾਂ ਪੰਜ ਤੋਂਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਅਸਲਾ/ਹਥਿਆਰ, ਭਾਵੇਂ ਉਹਲਾਇਸੈਂਸੀ ਹੀ ਕਿਉਂ ਨਾ ਹੋਵੇ, ਚੁੱਕਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।

              ਹੁਕਮ ਨੂੰ ਪੂਰਨ ਤੌਰ ਤੇ ਲਾਗੂ ਕਰਾਉਣ ਲਈ ਸੀਨੀਅਰਕਪਤਾਨ ਪੁਲਿਸ, ਮਲੇਰਕੋਟਲਾ ਜ਼ਿੰਮੇਵਾਰ ਹੋਣਗੇ

ਇਹ ਹੁਕਮ ਮਿਤੀ 28 ਫਰਵਰੀ 2022 ਤੱਕ ਲਾਗੂ ਰਹਿਣਗੇ