You are currently viewing ਹੁਣ ਤੱਕ 647442 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ

ਹੁਣ ਤੱਕ 647442 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ

47992 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
         
ਬਠਿੰਡਾ, 2 ਫਰਵਰੀ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 647442 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 50194 ਪਾਜੀਟਿਵ ਕੇਸ ਆਏ, ਜਿਸ ਚੋਂ 47992 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1074 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1056 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
          ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 91 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 1128 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 346 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।