48339 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
ਬਠਿੰਡਾ, 4 ਫਰਵਰੀ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 649389 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 50339 ਪਾਜੀਟਿਵ ਕੇਸ ਆਏ, ਜਿਸ ਚੋਂ 48339 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1078 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 852 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 70 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 930 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 157 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ ਅਤੇ 2 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।