ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਤੇ ਰੋਕ : ਜ਼ਿਲ੍ਹਾ ਚੋਣ ਅਫ਼ਸਰ
ਬਠਿੰਡਾ, 7 ਫ਼ਰਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਸੰਵਿਧਾਨ ਦੀ ਧਾਰਾ 135 (ਸੀ) ਐਕਟ 1951 ਨੂੰ ਧਿਆਨ ਵਿਚ ਰੱਖਦੇ ਹੋਏ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਉੱਪਰ ਰੋਕ ਲਗਾਈ ਜਾਂਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਜਾਰੀ ਹੁਕਮਾਂ ਅਨੁਸਾਰ 18 ਫ਼ਰਵਰੀ 2022 ਨੂੰ ਸ਼ਾਮ 6 ਵਜੇ ਤੋਂ 20 ਫ਼ਰਵਰੀ 2022 ਨੂੰ ਵੋਟਾਂ ਪੈਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ (10 ਮਾਰਚ 2022) ਨੂੰ ਸ਼ਰਾਬ ਦੀ ਵਿਕਰੀ ਉੱਪਰ ਰੋਕ ਲਗਾਈ ਗਈ ਹੈ