ਅਥਾਰਟੀ ਸਮਾਜ ਦੇ ਹਰ ਤਬਕੇ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ
ਬਠਿੰਡਾ, 8 ਫ਼ਰਵਰੀ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕਮਲਜੀਤ ਲਾਂਬਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਏ.ਡੀ.ਆਰ ਸੈਂਟਰ ਜ਼ਿਲ੍ਹਾ ਕਚਿਹਰੀਆਂ ਵਿਖੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸਮਾਜ ਸੇਵੀ ਸ੍ਰੀਮਤੀ ਸੁਦੇਸ਼ ਅਰੋੜਾ ਦੇ ਸਹਿਯੋਗ ਨਾਲ ਵਹੀਲ ਚੇਅਰ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੀਜੇਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਅਥਾਰਟੀ ਸਮਾਜ ਦੇ ਹਰ ਤਬਕੇ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ।
ਇਸ ਮੌਕੇ ਰਾਕੇਸ਼ ਕੁਮਾਰ ਨਰੂਲਾ, ਸੋਮ ਨਾਥ ਜਿੰਦਲ, ਰਾਕੇਸ਼ ਗੋਇਲ ਅਤੇ ਮੋਹਨ ਲਾਲ ਕਲਸੀ ਆਦਿ ਹਾਜ਼ਰ ਸਨ।