ਵੋਟਰਾਂ ਨੂੰ ਮਸਕਟ ਸ਼ੇਰਾ ਕਰੇਗਾ ਜਾਗਰੂਕ : ਡਿਪਟੀ ਕਮਿਸ਼ਨਰ
ਬਠਿੰਡਾ, 10 ਫਰਵਰੀ (ਪਰਗਟ ਸਿੰਘ )
ਚੋਣ ਕਮਿਸ਼ਨ ਪੰਜਾਬ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤਾ ਮਸਕਟ ਸ਼ੇਰਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਜਾਰੀ ਕੀਤਾ। ਉਕਤ ਮਸਕਟ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਤਿਆਰ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ ‘ਚ ਤਿਆਰ ਚੋਣ ਮਸਕਟ ‘ਸ਼ੇਰਾਂ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ । ਸਵੀਪ ਪ੍ਰਾਜੈਕਟ ਦੇ ਤਹਿਤ ਸ਼ੇਰਾ ਮਸਕਟ ਦਾ ਉਦੇਸ਼ ਵੋਟਰ ਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਚੋਣਾਂ ਵਿਚ ਉਨ੍ਹਾਂ ਦੀ ਨੂੰ ਭਾਗੀਦਾਰੀ ਨੂੰ ਵਧਾਉਣਾ ਹੈ।
ਇਸ ਦੌਰਾਨ ਉਨ੍ਹਾਂ ਹੋਰ ਦੱਸਿਆ ਕਿ ਸਵੀਪ ਗਤੀਵਿਧੀਆਂ ਰਾਹੀਂ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ ‘ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ‘ਸ਼ੇਰਾ’ ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਖਾਸ ਤੌਰ ‘ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ ਤਾਂ ਜੋ 100 ਫ਼ੀਸਦੀ ਵੋਟਰ ਟਰਨ ਆਉਟ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ, ਸਹਾਇਕ ਪ੍ਰੋਫੈਸਰ ਸ. ਰੂਬਲ ਕਨੋਜੀਆ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਗੁਰਦਾਸ ਸਿੰਘ ਆਦਿ ਹਾਜ਼ਰ ਸਨ।