CM ਚੰਨੀ ਦੇ ਭਦੌੜ ਹਲਕੇ ਦੇ DSP ਦਾ ਹੋਇਆ ਤਬਾਦਲਾ
ਚੰਡੀਗੜ੍ਹ, 10 ਫਰਵਰੀ( ਪਰਗਟ ਸਿੰਘ )
ਭਾਰਤ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਡੀ ਐੱਸ ਪੀ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਸਬੰਧੀ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਹੈ ਕਿ ਤਪਾ ਪੰਜਾਬ ਪੁਲੀਸ ਦੀ ਸਬ ਡਿਵੀਜ਼ਨ ਵਿਧਾਨ ਸਭਾ ਹਲਕਾ ਭਦੌੜ ਅਧੀਨ ਪੈਂਦੀ ਹੈ ,ਇੱਥੋਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣ ਲੜ ਰਹੇ ਹਨ