49503 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
ਬਠਿੰਡਾ, 17 ਫਰਵਰੀ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 660927 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 50718 ਪਾਜੀਟਿਵ ਕੇਸ ਆਏ, ਜਿਸ ਚੋਂ 49503 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1085 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 134 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 10 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 142 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 41 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।