ਹੁਣ ਤੱਕ 678714 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ
49770 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
ਬਠਿੰਡਾ, 18 ਮਾਰਚ( ਪਰਗਟ ਰਹੂੜਿਆਂਵਾਲੀ )
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 678714 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 50865 ਪਾਜੀਟਿਵ ਕੇਸ ਆਏ, ਜਿਸ ਚੋਂ 49770 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1088 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 7 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 7 ਕੇਸ ਐਕਟਿਵ ਹਨ। ਇਸ ਤੋਂ ਇਲਾਵਾ 1 ਨਵਾਂ ਕੇਸ ਸਾਹਮਣੇ ਆਇਆ ਹੈ।