49778 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
ਬਠਿੰਡਾ, 1 ਅਪ੍ਰੈਲ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19ਤਹਿਤ ਹੁਣ ਤੱਕ ਕੁੱਲ 684532 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 50871 ਪਾਜੀਟਿਵ ਕੇਸ ਆਏ, ਜਿਸ ਚੋਂ 49778 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1088 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 5 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 5 ਕੇਸ ਐਕਟਿਵ ਹਨ।