50 ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਨਿਭਾਈਆਂ ਸੇਵਾਵਾਂ
ਤਲਵੰਡੀ ਸਾਬੋ (ਬਠਿੰਡਾ), 14 ਅਪ੍ਰੈਲ (ਲਖਵਿੰਦਰ ਸਿੰਘ ਗੰਗਾ)
ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ‘ਤੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਦੰਦਾਂ ਦੀਆਂ ਬੀਮਾਰੀਆਂ ਅਤੇ ਮੂੰਹ ਦੇ ਕੈਂਸਰ ਦੇ ਮੁਫਤ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ । ਇਹ ਜਾਣਕਾਰੀ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਸਾਂਝੀ ਕੀਤੀ।
ਇਸ ਮੌਕੇ ਡਾ. ਨਵਦੀਪ ਕੌਰ ਨੇ ਹੋਰ ਦੱਸਿਆ ਕਿ ਕੈਂਪ ਦੌਰਾਨ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਦੇ 50 ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਬਾਬਾ ਕਸ਼ਮੀਰਾ ਸਿੰਘ ਕਾਰਸੇਵਾ ਭੂਰੀ ਸਾਹਿਬ ਅਤੇ ਹੋਰ ਸ਼ਖਸ਼ੀਅਤਾਂ ਸ਼ਾਮਿਲ ਹੋਈਆਂ।
ਇਸ ਮੌਕੇ ਡਾਕਟਰੀ ਟੀਮ ਵਲੋਂ ਵੱਖ-ਵੱਖ ਥਾਵਾਂ ਤੋਂ ਆਏ ਸ਼ਰਧਾਲੂਆਂ ਵਿੱਚ ਦੰਦਾਂ ਅਤੇ ਮੂੰਹ ਦੀ ਸਾਫ਼-ਸਫਾਈ ਸਬੰਧੀ ਜਾਗਰੂਕ ਕੀਤਾ ਗਿਆ।