ਵੱਧ ਤੋਂ ਵੱਧ ਲਾਭ ਲੈਣ ਦੀ ਵਿਦਿਆਰਥੀਆਂ ਨੂੰ ਅਪੀਲ
ਬਠਿੰਡਾ, 26 ਅਪ੍ਰੈਲ (ਲਖਵਿੰਦਰ ਸਿੰਘ ਗੰਗਾ)
ਭਾਰਤ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਟੂ ਸਟੂਡੈਂਟਸ ਬਿਲੋਗਿੰਗ ਟੂ ਸ਼ਡਿਊਲਡ ਕਾਸਟ ਫਾਰ ਸਟੱਡੀਜ਼ ਇੰਨ ਇੰਡੀਆ (ਪੀਐਮਐਸ-ਐਸਸੀ) (ਸਾਲ 2022-21 ਤੋਂ 2025-26) ਤਹਿਤ ਮਾਰਚ-2021 ਦੀਆਂ ਗਾਇਡ-ਲਾਈਨਜ਼ ਅਨੁਸਾਰ ਡਾ. ਅੰਬੇਦਕਰ ਪੋਰਟਲ 21 ਅਪ੍ਰੈਲ 2022 ਤੋਂ ਖੋਲਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਾਲ 2022-23 ਲਈ ਫ਼ਰੈਸ਼ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕਰਨ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ 21 ਅਪ੍ਰੈਲ 2022 ਤੋਂ ਚਾਲੂ ਕੀਤਾ ਗਿਆ ਹੈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਇਸ ਸਕਾਲਰਸ਼ਿਪ ਸਕੀਮ ਤੋਂ ਵਾਝਾਂ ਨਾ ਰਹਿ ਸਕੇ।