ਬੱਚਿਆਂ ਦੀ ਭਲਾਈ ਲਈ ਕੰਮ ਰਹੀਆ ਸੰਸਥਾਵਾਂ ਕਰਵਾਉਣ ਰਜਿਸ਼ਟ੍ਰੇਸ਼ਨ

ਬਠਿੰਡਾ, 18 ਮਈ, (ਲਖਵਿੰਦਰ ਸਿੰਘ ਗੰਗਾ)

 

ਜ਼ਿਲ੍ਹੇ ਵਿੱਚ ਚੱਲ ਰਹੀਆਂ ਬੱਚਿਆਂ ਨਾਲ ਸਬੰਧਤ ਬਾਲ ਭਲਾਈ ਸੰਸਥਾਵਾਂ ਨੂੰ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਨੁਸਾਰ ਜਿਲ੍ਹੇ ਵਿੱਚ ਸਰਕਾਰੀ ਜਾ ਗੈਰ ਸਰਕਾਰੀ ਸੰਸਥਾਵਾਂ ਚਲਾਈਆ ਜਾ ਰਹੀਆ ਸੰਸਥਾਵਾਂ ਜ਼ੋ ਮੁਕੰਮਲ ਤੌਰ ਤੇ ਜਾ ਅੰਸ਼ਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ (0 ਤੋ਼ 18 ਸਾਲ ਤੱਕ ਦੇ) ਬੱਚਿਆਂ ਨੂੰ ਮੁਫਤ ਰਹਾਇਸ਼ ,ਖਾਣਾ, ਪੜ੍ਹਾਈ ਅਤੇ ਮੈਡੀਕਲ ਸੁਵਿਧਾਂ ਆਦਿ ਮੁਹੱਇਆ ਕਰਵਾ ਰਹੀਆਂ ਹਨ ਤਾ ਇਹਨਾਂ ਸੰਸਥਾਵਾਂ ਜਾਂ ਬਾਲ ਘਰ ਦਾ ਉਕਤ ਐਕਟ ਤਹਿਤ ਰਜ਼ਿਸ਼ਟਰਡ ਹੋਣਾ ਲਾਜ਼ਮੀ ਹੈ।

ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਕਿਹਾ ਕਿ ਜਿਲ੍ਹੇ ਦੀ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਬੱਚਿਆਂ ਨਾਲ ਸਬੰਧਿਤ ਕਾਰਜ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਰਜਿਸ਼ਟਰਡ ਨਹੀ ਹੈ ਤਾਂ ਤੁਰੰਤ ਉਹ ਆਪਣੀ ਸੰਸਥਾਂ ਨੂੰ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਧੀਨ ਰਜਿਸ਼ਟਰਡ ਕਰਵਾਉਣੀ ਲਾਜਮੀ ਹੈ ਅਤੇ ਉਹ ਮਿਤੀ 30.05.2022 ਤੋਂ ਪਹਿਲਾ ਪਹਿਲਾ ਜਿਲ੍ਹਾ ਬਾਲ ਸੁਰੱਖਿਆ ਦਫਤਰ( ਮਿੰਨੀ ਸਕੱਤਰੇਤ ਦੂਜੀ ਮੰਜਿਲ ਕਮਰਾਂ ਨੰਬਰ 313 ਐਮ , ਬਠਿੰਡਾ, ਫੋਨ ਨੰਬਰ 0164-2214480 ਨਾਲ ਸੰਪਰਕ ਕੀਤਾ ਜਾਵੇ ਅਤੇ ਨੋਟੀਫਾਈਡ ਜੁਵੇਨਾਇਲ ਜ਼ਸਟਿਸ ਐਕਟ ਦੇ ਮਾਡਲ ਰੂਲਜ ਫਾਰਮ ਨੰ: 27 ਦੇ ਅਨੁਸਾਰ ਆਪਣੇ ਦਸ਼ਤਾਵੇਜ਼ ਜਮ੍ਹਾ ਕਰਵਾਉਣ।

ਉਨ੍ਹਾਂ ਦੱਸਿਆ ਕਿ 30 ਮਈ 2022 ਤੋਂ ਬਾਅਦ ਜ਼ਿਲ੍ਹਾ ਬਠਿੰਡਾ ਵਿੱਚ ਜੇਕਰ ਕੋਈ ਵੀ ਅਣ ਰਜਿਸਟਰਡ ਗੈਰ-ਸਰਕਾਰੀ ਸੰਸਥਾਂ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀ ਪਾਈ ਜਾਂਦੀ ਹੈ ਤਾਂ ਉਸ ਸੰਸਥਾ ਦੇ ਖਿਲਾਫ਼ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਰਜਿਸਟਰੇਸ਼ਨ ਕਰਵਾਉਣ ਸਬੰਧੀ ਕੋਈ ਵੀ ਜਾਣਕਾਰੀ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਬਠਿੰਡਾ ਦੇ ਫੋਨ ਨੰਬਰ 0164-2214480 ਵਿਖੇ ਸਪੰਰਕ ਕੀਤਾ ਜਾ ਸਕਦਾ ਹੈ।