–ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ
*ਜ਼ਿਲ੍ਹੇ ਭਰ ’ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ
*ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫ਼ਿਕੇਟ ਤੈਅ ਸਮੇਂ ਅਨੁਸਾਰ ਜਮ੍ਹਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਬਠਿੰਡਾ, 28 ਮਈ ( ) ਜ਼ਿਲ੍ਹੇ ਭਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਹੋਈ ।
ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ’ਚ ਚੱਲ ਰਹੇ ਵੱਖ-ਵੱਖ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਤੈਅ ਸਮੇਂ ਅਨੁਸਾਰ ਇਹ ਕੰਮ ਮੁਕੰਮਲ ਕਰਵਾਏ ਜਾਣ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਤੋਂ ਇਲਾਵਾ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੰਜਾਬ ਰਾਜ ਮੰਡੀ ਬੋਰਡ, ਪੀ.ਆਰ.ਟੀ.ਸੀ.ਬਠਿੰਡਾ, ਸਿੱਖਿਆ ਵਿਭਾਗ, ਪੀ.ਐਸ.ਪੀ.ਸੀ.ਐਲ. ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋ-ਆਪਣੇ ਵਿਭਾਗਾਂ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਸਬੰਧੀ ਵਰਤੋਂ ਸਰਟੀਫ਼ਿਕੇਟ ਆਉਣ ਵਾਲੀ ਮੀਟਿੰਗ ਤੋਂ ਪਹਿਲਾਂ ਜਮ੍ਹਾਂ ਕਰਵਾਏ ਯਕੀਨੀ ਬਣਾਏ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕੰਮ ਲਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਅਕਾਸ਼ ਬਾਂਸਲ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਵਰਿੰਦਰ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਤੋਂ ਇਲਾਵਾ ਹੋਰ ਵੱਖ-ਵੱਖ ਦੇ ਅਧਿਕਾਰੀ ਹਾਜ਼ਰ ਸਨ।