ਬਠਿੰਡਾ, 16 ਅਗਸਤ (ਲਖਵਿੰਦਰ ਸਿੰਘ ਰਾਮਗੜ੍ਹੀਆ)
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਰਹਿਨਮਾਈ ਹੇਠ ਖੇਡ ਵਿਭਾਗ ਵਲੋਂ 76ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਫੁੱਟਬਾਲ ਮੈਚ ਆਯੋਜਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸ਼੍ਰੀ ਅਮ੍ਰਿੰਤਲਾਲ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਅਮ੍ਰਿਤਲਾਲ ਅਗਰਵਾਲ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡ ਵਿਭਾਗ ਵਲੋਂ ਜੋ ਆਜ਼ਾਦੀ ਦਿਵਸ ਮੌਕੇ ਫੁੱਟਬਾਲ ਗੇਮ ਦਾ ਨੁਮਾਇਸ਼ੀ ਮੈਚ ਆਯੋਜਿਤ ਕੀਤਾ ਗਿਆ ਹੈ, ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਖੇਡਾਂ ਵੱਲ ਜੁੜ ਕੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕਰਨ ਲਈ ਵੱਧ ਤੋਂ ਵੱਧ ਖੇਡਾਂ ਵਿਚ ਹਿੱਸ ਲੈਣ ਲਈ ਪ੍ਰੇਰਿਆ।
ਇਸ ਦੌਰਾਨ ਫੁੱਟਬਾਲ ਮੈਚ ਫੁੱਟਬਾਲ ਸੈਂਟਰ ਬਠਿੰਡਾ ਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿਚਕਾਰ ਕਰਵਾਇਆ ਗਿਆ। ਜਿਸ ਵਿੱਚ ਫੁੱਟਬਾਲ ਸੈਂਟਰ ਦੀ ਟੀਮ ਨੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਮੁੱਖ ਮਹਿਮਾਨ ਦੁਆਰਾ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਵਿਸ਼ੇਸ਼ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ. ਰੁਪਿੰਦਰ ਸਿੰਘ ਬਰਾੜ, ਪ੍ਰਧਾਨ ਸਪੋਰਟਸ ਆਰਗੇਨਾਈਜੇਸ਼ਨ ਬਠਿੰਡਾ ਜਸਵਿੰਦਰ ਸਿੰਘ ਨੰਦਗੜ, ਮੀਤ ਪ੍ਰਧਾਨ ਜ਼ਿਲ੍ਹਾ ਯੂਥ ਪ੍ਰਧਾਨ ਆਪ ਪਾਰਟੀ ਤਰਸੇਮ ਸਿੰਘ ਪਥਰਾਲਾ, ਪ੍ਰਧਾਨ ਸਪੋਰਟਸ ਸੰਗਤ ਰਨਦੀਪ ਸਿੰਘ ਡੂਮਵਾਲੀ ਤੋਂ ਇਲਾਵਾ ਖੇਡ ਵਿਭਾਗ ਬਠਿੰਡਾ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਰਹੇ।