You are currently viewing ਇੰਦਰਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਸ਼ਿਰਕਤ ਕਰਕੇ ਕੀਤਾ ਦੁੱਖ ਦਾ ਪ੍ਰਗਟਾਵਾ

ਇੰਦਰਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਸ਼ਿਰਕਤ ਕਰਕੇ ਕੀਤਾ ਦੁੱਖ ਦਾ ਪ੍ਰਗਟਾਵਾ

ਪ੍ਰਸ਼ਾਸਨਿਕ, ਰਾਜਨੀਤਿਕ, ਖਿਡਾਰੀਆਂ, ਧਾਰਮਿਕ, ਮੀਡੀਆ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾਂ

 

ਬਠਿੰਡਾ, 30 ਅਗਸਤ (ਲਖਵਿੰਦਰ ਸਿੰਘ ਗੰਗਾ)

 

ਸੀਨੀਅਰ ਪੱਤਰਕਾਰ ਸ਼੍ਰੀ ਅਮ੍ਰਿੰਤਪਾਲ ਸਿੰਘ ਸਿੱਧੂ ਦੇ ਧਰਮ ਪਤਨੀ ਅਤੇ ਪੰਜਾਬ ਦੀ ਪਹਿਲੀ ਨਿਸ਼ਾਨੇਬਾਜ਼ ਓਲੰਪੀਅਨ ਅਰਜਨਾ ਐਵਾਰਡੀ ਐਸਐਸਪੀ ਮਲੇਰਕੋਟਲਾ ਅਵਨੀਤ ਕੌਰ ਸਿੱਧੂ ਦੇ ਮਾਤਾ ਇੰਦਰਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਭੈਣ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਸਥਾਨਕ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ ਫੇਸ-1 ਵਿਖੇ ਸ਼ਿਰਕਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਆਪਣਾ ਸ਼ੌਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ।
ਇੰਦਰਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਲੰਬੀ ਸ. ਗੁਰਮੀਤ ਸਿੰਘ ਖੁੱਡੀਆ, ਐਸਐਸਪੀ ਬਠਿੰਡਾ ਸ਼੍ਰੀ ਜੇ. ਇਲਨਚੇਲੀਅਨ ਅਤੇ ਐਸਐਸਪੀ ਸੰਗਰੂਰ ਸ. ਮਨਦੀਪ ਸਿੰਘ ਸਿੱਧੂ, ਉੱਘੇ ਪੱਤਰਕਾਰ ਬਲਜੀਤ ਸਿੰਘ ਬੱਲੀ, ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਓਲੰਪੀਅਨ ਪ੍ਰਭਜੋਤ ਸਿੰਘ, ਓਲੰਪੀਅਨ ਹਰਵੰਤ ਕੌਰ, ਸ਼ੂਟਿੰਗ ਕੋਚ ਵੀਰਪਾਲ ਕੌਰ, ਚਰਨਜੀਤ ਸਿੰਘ ਬਰਾੜ, ਸ਼੍ਰੀਮਤੀ ਅਮ੍ਰਿੰਤਾ ਵੜਿੰਗ, ਕਿਰਨਜੀਤ ਗਹਿਰੀ, ਪੰਜਾਬੀ ਲੋਕ ਗਾਇਕ ਗੁਰਵਿੰਦਰ ਬਰਾੜ, ਗੀਤਕਾਰ ਮਨਪ੍ਰੀਤ ਟਿਵਾਣਾ, ਮਨਦੀਪ ਕੌਰ ਟਾਂਗਰਾ, ਬਠਿੰਡਾ ਪ੍ਰੈਸ ਕਲੱਬ ਦੇ ਨੁਮਾਇੰਦਿਆਂ ਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਖਸ਼ੀਅਤਾਂ ਨੇ ਸ਼ਿਰਕਤ ਕਰਕੇ ਸੀਨੀਅਰ ਪੱਤਰਕਾਰ ਸ਼੍ਰੀ ਅਮ੍ਰਿਤਪਾਲ ਸਿੰਘ ਸਿੱਧੂ, ਸਪੁੱਤਰ ਮਨਮੀਤ ਸਿੰਘ ਸਿੱਧੂ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ, ਅਰਜੁਨਾ ਐਵਾਰਡੀ ਐਸ.ਪੀ. ਸ. ਰਾਜਪਾਲ ਸਿੰਘ (ਦਾਮਾਦ) ਨਾਲ ਦੁੱਖ ਵੰਡਾਇਆ।
ਇਸ ਤੋਂ ਪਹਿਲਾ ਸੂਚਨਾ ਤੇ ਲੋਕ ਸੰਪਰਕ ਅਫਸਰ ਨਵਦੀਪ ਸਿੰਘ ਗਿੱਲ ਨੇ ਇੰਦਰਜੀਤ ਕੌਰ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਇੰਦਰਜੀਤ ਕੌਰ ਵਲੋਂ ਆਪਣੀ ਬੇਟੀ ਅਵਨੀਤ ਕੌਰ ਨੂੰ ਓਲੰਪੀਅਨ ਅਰਜਨਾ ਐਵਾਰਡ ਤੱਕ ਪਹੁੰਚਾਉਣ ਲਈ ਘਾਲੀ ਗਈ ਘਾਲਣਾ ਤੋਂ ਇਲਾਵਾ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਤੋਤਾ ਸਿੰਘ ਦੀਨਾ ਨੇ ਇੰਦਰਜੀਤ ਕੌਰ ਦੇ ਜੀਵਨ ਬਾਰੇ ਚਾਨਣਾ ਪਾਇਆ।
ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਸ਼ੌਕ ਸੰਦੇਸ਼ ਭੇਜ ਕੇ ਦੁੱਖ ਵੰਡਾਉਣ ਵਾਲਿਆਂ ਚ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਹੋਰ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।