50806 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਪਰਤ ਚੁੱਕੇ ਨੇ ਆਪੋ-ਆਪਣੇ ਘਰ
ਬਠਿੰਡਾ, 5 ਸਤੰਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹੇ ਚ ਹੁਣ ਤੱਕ 735013 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 52316 ਵਿਅਕਤੀ ਪਾਜੀਟਿਵ ਪਾਏ ਗਏ ਤੇ 50806 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਹੁਣ ਤੱਕ ਜ਼ਿਲ੍ਹੇ ਚ 1426 ਕਰੋਨਾ ਨਾਲ ਮੌਤਾਂ ਹੋਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ 7 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 84 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 10 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।