You are currently viewing

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ),

ਸਮੇਂ ਸਿਰ ਪੈਨਸ਼ਨ ਸੰਬੰਧੀ ਕੇਸ ਹੈੱਡਕੁਆਟਰ ਨਾ ਭੇਜਣ ਵਾਲੇ ਪੀਐੱਸਪੀਸੀਐਲ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਬਠਿੰਡਾ, 13 ਸਤੰਬਰ: ਪੈਨਸ਼ਨਾਂ ਸਬੰਧੀ ਫਾਈਲਾਂ ਪੂਰੀਆਂ ਨਾ ਹੋਣ ਕਰਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੀਐਸਪੀਸੀਐਲ ਦੇ ਸਬੰਧਤ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਅੱਜ ਪੀਐੱਸਪੀਸੀਐਲ ਪਟਿਆਲਾ ਹੈੱਡ ਆਫਿਸ ਤੋਂ ਪੰਜ ਮੈਂਬਰੀ ਇਕ ਟੀਮ ਬਠਿੰਡਾ ਸਥਿਤ ਫੀਲਡ ਹੋਸਟਲ ਪਹੁੰਚੀ, ਜਿਥੇ ਕਰੀਬ 21 ਡਵੀਜ਼ਨਾਂ ਨਾਲ ਸੰਬੰਧਤ ਸੁਪਰਡੰਟ ਅਤੇ ਅਕਾਊਂਟੈਂਟ ਪੈਨਸ਼ਨ ਸੰਬੰਧੀ ਕੇਸਾਂ ਦੀਆਂ ਫਾਈਲਾਂ ਨਾਲ ਪਹੁੰਚੇ ਸਨ।
ਜਿਕਰਯੋਗ ਹੈ ਕਿ ਡਿਪਟੀ ਚੀਫ਼ ਇੰਜੀਨੀਅਰ (ਟੈਕ ਟੂ ਡਾਇਰੈਕਟਰ ਐਡਮਿਨ) ਸੁਖਵਿੰਦਰ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਹੈੱਡਕੁਆਰਟ) ਰੁਪਾਲੀ ਧਾਲੀਵਾਲ ਵੱਲੋਂ ਮੰਗਲਵਾਰ ਨੂੰ ਪੀਐਸਪੀਸੀਐਲ ਪੱਛਮ ਜ਼ੋਨ ਬਠਿੰਡਾ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸਦਾ ਉਦੇਸ਼ ਪੈਨਸ਼ਨਾਂ ਦੇ ਕੇਸਾਂ ਦੇ ਨਾਲ-ਨਾਲ ਸ਼ਿਕਾਇਤਾਂ ਦਾ ਰਿਵਿਊ ਕਰਨਾ ਸੀ। ਇਹ ਮੀਟਿੰਗ ਸੀਐਮਡੀ ਪੀਐਸਪੀਸੀਐਲ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਸਟ੍ਰੇਸ਼ਨ ਗੋਪਾਲ ਸ਼ਰਮਾ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਸੀ।
ਇਸ ਮੌਕੇ ਟੀਮ ਵੱਲੋਂ ਬਠਿੰਡਾ ਸਰਕਲ, ਫ਼ਰੀਦਕੋਟ ਸਰਕਲ, ਫ਼ਿਰੋਜ਼ਪੁਰ ਸਰਕਲ ਅਤੇ ਮੁਕਤਸਰ ਸਰਕਲ ਦੇ ਅਫਸਰਾਂ ਪਾਸੋਂ ਸਬੰਧਤ ਕੇਸਾਂ ਦੀ ਡੂੰਘਾਈ ਨਾਲ ਜਾਣਕਾਰੀ ਲਈ ਗਈ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।ਜਾਣਕਾਰੀ ਲਈ ਗਈ ਅਤੇ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ।
ਇਸ ਮੌਕੇ ਇੰਜ. ਸੁਖਵਿੰਦਰ ਸਿੰਘ ਨੇ ਕਿਹਾ ਕਿ ਮੀਟਿੰਗ ਦੌਰਾਨ ਪੀਐਸਪੀਸੀਐਲ ਦੇ ਪੈਨਸ਼ਨਰਾਂ ਨਾਲ ਜੁੜੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ 30 ਸਤੰਬਰ, 2022 ਅਤੇ 30 ਜੂਨ, 2023 ਵਿਚਾਲੇ ਰਿਟਾਇਰ ਹੋ ਰਹੇ ਮੁਲਾਜ਼ਮਾਂ ਨਾਲ ਜੁੜੇ ਪੈਨਸ਼ਨ ਸੰਬੰਧੀ ਕੇਸਾਂ ਤੇ ਵਿਚਾਰ ਕੀਤਾ ਗਿਆ, ਤਾਂ ਜੋ ਉਨ੍ਹਾਂ ਨੂੰ ਆਪਣੇ ਰਿਟਾਇਰਮੇੰਟ ਸੰਬੰਧੀ ਲਾਭ ਸਮੇਂ ਸਿਰ ਮਿਲ ਸਕਣ। ਉਨ੍ਹਾਂ ਨੇ ਕਿਹਾ ਕਿ 30 ਸਤੰਬਰ, 2022 ਤੋਂ 30 ਜੂਨ, 2023 ਤਕ ਲੱਗਭਗ 2300 ਮੁਲਾਜ਼ਮ ਨੌਕਰੀ ਰਿਟਾਇਰ ਹੋ ਰਹੇ ਹਨ।
ਇੰਜ. ਸੁਖਵਿੰਦਰ ਨੇ ਕਿਹਾ ਕਿ ਪੈਨਸ਼ਨਰਾਂ ਦੀ ਸੁਵਿਧਾ ਵਾਸਤੇ ਪੀਐੱਸਪੀਸੀਐੱਲ ਨੇ ‘ਪੈਨਸ਼ਨ ਹੈਲਪਲਾਈਨ, ਵੀ ਆਪਣੇ ਪੈਨਸ਼ਨਰਾਂ ਵਾਸਤੇ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੈਨਸ਼ਨ ਸੰਬੰਧੀ ਕੇਸਾਂ ਦਾ ਸਟੇਟਸ ਜਾਣਨ ਲਈ ਰਿਟਾਇਰ ਹੋ ਚੁੱਕੇ ਮੁਲਾਜ਼ਮ/ਮ੍ਰਿਤ ਮੁਲਾਜ਼ਮਾਂ ਦੇ ਬੱਚੇ ਤਹਿਸ਼ੁਦਾ ਫਾਰਮੈਟ ਹੇਠ ਹੈੱਲਪਲਾਈਨ ਮੋਬਾਇਲ ਨੰ. 9646115517 ਤੇ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਲ/ ਵ੍ਹੱਟਸਐਪ /ਐਸਐਮਐਸ ਕਰ ਸਕਦੇ ਹਨ, ਜਿਹੜਾ ਫਾਰਮੈਟ ਪੀਐੱਸਪੀਸੀਐੱਲ ਦੀ ਵੈੱਬਸਾਈਟ ਤੇ ਉਪਲੱਬਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਵਿਭਾਗ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਟੇਟਸ ਰਿਪੋਰਟ ਵੀ ਦੇਖੀ, ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਸਕੱਤਰ (ਪੀ ਐਂਡ ਆਰ) ਨਿਸ਼ੀ ਰਾਣੀ, ਡਿਪਟੀ ਸਕੱਤਰ (ਕੰਪਲੇਂਟਸ/ਗ੍ਰੀਵੇਂਸੇਜ) ਰਾਜੀਵ ਕੁਮਾਰ ਸਿੰਗਲਾ, ਡਿਵੀਜ਼ਨਲ ਸੁਪਰਇੰਟੈਂਡੈਂਟਸ, ਸਰਕਲ ਸੁਪਰਡੈਂਟਸ ਅਤੇ ਅਕਾਊਂਟੈਂਟਸ ਮੌਜੂਦ ਰਹੇ।