ਸਾਰੰਗਪ੍ਰੀਤ ਔਜਲਾ ਨੇ ਸੰਭਾਲਿਆ ਐੱਸਡੀਐਮ ਤਲਵੰਡੀ ਸਾਬੋ ਦਾ ਚਾਰਜ
ਕਿਹਾ, ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ
ਤਲਵੰਡੀ ਸਾਬੋ (ਬਠਿੰਡਾ) , 13 ਸਤੰਬਰ (ਗੁਰਜਿੰਦਰ ਸਿੰਘ)
ਸਾਰੰਗਪ੍ਰੀਤ ਸਿੰਘ ਔਜਲਾ (ਪੀ.ਸੀ.ਐਸ) ਨੇ ਐੱਸਡੀਐਮ ਤਲਵੰਡੀ ਸਾਬੋ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ।
ਇਸ ਸਮੇਂ ਸਾਰੰਗਪ੍ਰੀਤ ਸਿੰਘ ਔਜਲਾ ਬਠਿੰਡਾ ਵਿਖੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਉਹ ਹੁਣ ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਣਗੇ।
ਆਪਣਾ ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਪੰਜਾਬ ਸਰਕਾਰ ਵਲੋਂ ਦਿਤੀਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।