50996 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਪਰਤ ਚੁੱਕੇ ਨੇ ਆਪੋ-ਆਪਣੇ ਘਰ
ਬਠਿੰਡਾ, 5 ਅਕਤੂਬਰ (ਗੁਰਜਿੰਦਰ ਸਿੰਘ)
ਜ਼ਿਲ੍ਹੇ ਚ ਹੁਣ ਤੱਕ 745707 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 52434 ਵਿਅਕਤੀ ਪਾਜੀਟਿਵ ਪਾਏ ਗਏ ਤੇ 50996 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਜ਼ਿਲ੍ਹੇ ਚ 1428 ਮੌਤਾਂ ਕਰੋਨਾ ਨਾਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਪ੍ਰਭਾਵਿਤ ਕੋਈ ਵੀ ਨਵਾਂ ਕੇਸ ਨਹੀਂ ਆਇਆ। ਇਸ ਸਮੇਂ ਜ਼ਿਲੇ ਵਿੱਚ ਕੁੱਲ 10 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 2 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।