You are currently viewing ਬੱਚਿਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਜਾਵੇ ਲਿਆ : ਡਿਪਟੀ ਕਮਿਸ਼ਨਰ

ਬੱਚਿਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਜਾਵੇ ਲਿਆ : ਡਿਪਟੀ ਕਮਿਸ਼ਨਰ

ਬਾਲ ਭਲਾਈ ਕਮੇਟੀ ਦੇ ਤਿਮਾਹੀ ਕੰਮਾਂ ਦਾ ਕੀਤਾ ਰੀਵਿਊ

18 ਗੁੰਮਸ਼ੁਦਾ ਬੱਚਿਆਂ ਨੂੰ ਉਨ੍ਹਾਂ ਦੇ ਵਾਰਿਸਾਂ ਦੇ ਕੀਤਾ ਸਪੁਰਦ

ਬਠਿੰਡਾ, 19 ਅਕਤੂਬਰ (ਗੁਰਜਿੰਦਰ ਸਿੰਘ)

 

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਬਾਲ ਭਲਾਈ ਕਮੇਟੀ, ਬਠਿੰਡਾ ਵਲੋਂ ਕੀਤੇ ਜਾ ਰਹੇ ਕਾਰਜਾਂ ਸਬੰਧੀ ਤਿਮਾਹੀ ਰੀਵਿਊ ਮੀਟਿੰਗ ਕੀਤੀ ਗਈ। ਇਸ ਦੌਰਾਨ ਜਿੱਥੇ ਉਨ੍ਹਾਂ ਬਾਲ ਭਲਾਈ ਕਮੇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਬੱਚਿਆਂ ਦੇ ਮਾਮਲੇ ਨੂੰ ਹੋਰ ਗੰਭੀਰਤਾ ਨਾਲ ਲੈਣ ਲਈ ਲੋਂੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

 

       ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬਾਲ ਭਲਾਈ ਕਮੇਟੀ ਵਲੋਂ ਕੀਤੇ ਗਏ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤੇ ਬਾਲ ਭਲਾਈ ਕਮੇਟੀ ਸਾਰੇ ਲੋੜਵੰਦ ਬੱਚਿਆਂ ਦੇ ਕੇਸਾਂ ਪੂਰੀ ਤਨਦੇਹੀ ਦੇ ਨਾਲ ਡੀਲ ਕਰਨ ਤੇ ਜੇਕਰ ਅਜਿਹੇ ਕੇਸਾਂ ਵਿੱਚ ਕਿਸੇ ਵੀ ਸਹਾਇਤਾ ਦੀ ਜ਼ਰੂਰਤ ਪੈਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ।

 

       ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਕੁਆਟਰ ਦੇ ਵਿੱਚ ਬਾਲ ਭਲਾਈ ਕਮੇਟੀ ਵਲੋਂ 18 ਗੁੰਮਸ਼ੁਦਾ ਬੱਚਿਆਂ ਨੂੰ ਉਨ੍ਹਾਂ ਦੇ ਵਾਰਿਸਾਂ ਨੂੰ ਸਪੁਰਦ ਕੀਤਾ ਗਿਆ। ਵਾਰਿਸਾਂ ਨੂੰ ਸਪੁਰਦ ਕੀਤੇ ਗਏ ਬੱਚਿਆਂ ਚ 2 ਬੱਚੇ ਮੱਧ ਪ੍ਰਦੇਸ਼, 4 ਉੱਤਰ ਪ੍ਰਦੇਸ਼, 4 ਦਿੱਲੀ ਅਤੇ ਬਾਕੀ ਬੱਚੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਨਾਲ ਸਬੰਧਿਤ ਸਨ।

 

       ਇਸ ਦੌਰਾਨ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਡਾ. ਬਿਕਰਮਜੀਤ ਸਿੰਘ, ਐਡਵੋਕੇਟ ਮੋਹਿਤ ਬਾਂਸਲ, ਸ੍ਰੀ ਰਾਕੇਸ਼ ਕੁਮਾਰ, ਸ੍ਰੀਮਤੀ ਅਮਨ ਅਰੋੜਾ ਤੇ ਸ੍ਰੀਮਤੀ ਐਸ.ਐਨ. ਲਾਟੀਕਾ ਤੋਂ ਇਲਾਵਾ ਬਾਲ ਭਲਾਈ ਕਮੇਟੀ ਦੇ ਮੈਂਬਰ ਆਦਿ ਹਾਜ਼ਰ ਸਨ।