You are currently viewing 1 ਜਨਵਰੀ 2023 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧੀ ਬੈਠਕ ਆਯੋਜਿਤ

1 ਜਨਵਰੀ 2023 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧੀ ਬੈਠਕ ਆਯੋਜਿਤ

ਬਠਿੰਡਾ, 1 ਦਸੰਬਰ 🙁 ਬਲਵਿੰਦਰ ਸਿੰਘ )

1 ਜਨਵਰੀ 2023 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧ ਵਿਚ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਫ਼ਤਰ ਚੋਣ ਤਹਿਸੀਲਦਾਰ ਵਿਖੇ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ 1 ਜਨਵਰੀ 2023 ਦਾ ਪ੍ਰੋਗਰਾਮ 9 ਨਵੰਬਰ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਦਾਅਵੇ/ਇਤਰਾਜ 8 ਦਸੰਬਰ 2022 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਸੁਧਾਈ ਦੌਰਾਨ ਜਿਹੜੇ ਯੋਗ ਨਾਗਰਿਕ ਦੀ ਜਨਮ ਮਿਤੀ 1-1-2005 ਜਾਂ ਇਸ ਤੋਂ ਪਹਿਲਾਂ ਦੀ ਹੈ ਅਤੇ ਉਸਦੀ ਵੋਟ ਮੌਜੂਦਾ ਵੋਟਰ ਸੂਚੀ ਵਿਚ ਦਰਜ ਨਹੀਂ ਹੈ ਤਾਂ ਉਹ ਆਪਣੀ ਵੋਟ ਦਰਜ ਕਰਵਾਉਣ ਲਈ ਫਾਰਮ-6 ਭਰ ਕੇ ਚੋਣਕਾਰ ਰਜਿਸ਼ਟ੍ਰੇਸ਼ਨ ਅਫ਼ਸਰ ਦੇ ਦਫ਼ਤਰ/ਸਬੰਧਤ ਬੂਥ ਲੈਵਲ ਅਫ਼ਸਰ/ਜ਼ਿਲ੍ਹਾ ਚੋਣ ਦਫ਼ਤਰ ਵਿਖੇ ਦੇ ਸਕਦਾ ਹੈ। ਉਨ੍ਹਾਂ ਦੱਸਿਅ ਕਿ ਇਹ ਫ਼ਾਰਮ NVSP ਜਾਂ Voter Helpline App ਰਾਹੀਂ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਪਹਿਲਾਂ ਦਰਜ ਵੋਟ ਵਿੱਚ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 3 ਅਤੇ 4 (ਸਨਿੱਚਰਵਾਰ, ਐਤਵਾਰ) ਦਸੰਬਰ 2022 ਨੂੰ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਦਾਅਵੇ ਇਤਰਾਜ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ ਲਗਾਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਰਜਿਸਟਰੇਸ਼ਨ ਲਈ ਹਰ ਸਾਲ 4 ਮੌਕੇ ਦਿੱਤੇ ਜਾਣਗੇ। ਹੁਣ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨੂੰ ਆਧਾਰ ਮੰਨ ਕੇ ਵੋਟਰ ਰਜਿਸਟਰੇਸ਼ਨ ਕੀਤੀ ਜਾਇਆ ਕਰੇਗੀ। ਦਾਅਵਾ ਇਤਰਾਜ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in, Voter Helpline App ਅਤੇ Voter Portal ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਬੀ.ਐਲ.ਓ ਵੱਲੋਂ ਸਵੈ ਇਛੁਕ ਆਧਾਰ ਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਸਮੂਹ ਵੋਟਰਾਂ ਵੱਲੋਂ ਫਾਰਮ ਨੰਬਰ 6ਬੀ ਆਨਲਾਈਨ/ਆਫਲਾਈਨ ਭਰਿਆ ਜਾਣਾ ਹੈ।
ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਲਰਾਜ ਸਿੰਘ ਪੱਕਾ ਤੇ ਰੁਪਿੰਦਰ ਬਿੰਦਰਾ, ਬਹੁਜਨ ਸਮਾਜ ਪਾਰਟੀ ਤੋਂ ਜੋਗਿੰਦਰ ਸਿੰਘ, ਐਨ.ਸੀ.ਪੀ. ਤੋਂ ਪਰਮਿੰਦਰ ਸਿੰਘ, ਸੀ.ਪੀ.ਆਈ(ਐਮ) ਤੋਂ ਕੇ.ਪੀ.ਐਸ. ਭੁੱਲਰ, ਐਸ.ਏ.ਡੀ. ਤੋਂ ਰਾਜਬਿੰਦਰ ਸਿੱਧੂ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।