ਵਿਦਿਆਥੀਆਂ ਵਲੋਂ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ਕੀਤਾ ਗਿਆ ਪੇਸ਼
ਖਾਣ-ਪੀਣ ਦੀਆਂ ਲਗਾਈਆਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ
ਛੋਟੇ ਬੱਚਿਆਂ ਵਲੋਂ ਕੀਤੀ ਘੋੜਿਆਂ ਤੇ ਊਠਾਂ ਦੀ ਸਵਾਰੀ ਰਹੀ ਖਿੱਚ ਦਾ ਕੇਂਦਰ
ਬਠਿੰਡਾ, 24 ਦਸੰਬਰ (ਲਖਵਿੰਦਰ ਸਿੰਘ ਗੰਗਾ)
ਇੰਸਪੈਕਟਰ ਜਨਰਲ ਆਫ਼ ਪੁਲਿਸ ਬਠਿੰਡਾ ਰੇਂਜ ਬਠਿੰਡਾ ਸ਼੍ਰੀ ਐਸਪੀਐਸ ਪਰਮਾਰ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਦੀ ਰਹਿਨੁਮਾਈ ਹੇਠ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਵਿਨਟਰ ਕਾਰਨੀਵਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਮੌਕੇ ਡੀਐਸਪੀ ਹੈਡਕੁਆਰਟਰ ਸ਼੍ਰੀ ਗੁਰਦੀਪ ਸਿੰਘ ਸੈਣੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਪੁਲਿਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਕਰਵਾਏ ਗਏ ਵਿਨਟਰ ਕਾਰਨੀਵਲ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸਕੂਲੀ ਵਿਦਿਆਥੀਆਂ ਵਲੋਂ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚਿਆਂ ਵਲੋਂ ਕੀਤੀ ਗਈ ਊਠਾ ਤੇ ਘੋੜਿਆਂ ਦੀ ਸਵਾਰੀ ਖਿੱਚ ਦਾ ਕੇਂਦਰ ਰਹੀ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦੇ ਮੰਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੇ ਝੂਲੇ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਵੀ ਗਿਆ।
ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਚ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਮਾਪਿਆਂ ਵਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਖਾਣ-ਪੀਣ ਦੀਆਂ ਸਟਾਲਾਂ ਤੋਂ ਇਲਾਵਾ ਸਰੀਰ ਨੂੰ ਸਿਹਤਮੰਦ ਰੱਖਣ ਲਈ ਮੋਟੇ ਆਹਾਰਾਂ ਸਬੰਧੀ ਇੱਕ ਵਿਸ਼ੇਸ਼ ਸਟਾਲ ਲਗਾਈ ਗਈ।
ਪ੍ਰੋਗਰਾਮ ਮੌਕੇ ਸਕੂਲ ਦਾ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸ਼ਾਮਲ ਸਨ।