You are currently viewing “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਕੀਤੇ ਜਾ ਰਹੇ ਸਰਵੇ ਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਕੀਤੇ ਜਾ ਰਹੇ ਸਰਵੇ ਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ


ਬਠਿੰਡਾ, 11 ਜਨਵਰੀ (ਲਖਵਿੰਦਰ ਸਿੰਘ ਗੰਗਾ)

 

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਜ਼ਿਲ੍ਹੇ ਅੰਦਰ ਚੁਣੇ ਹੋਏ ਵੱਖ-ਵੱਖ ਪਿੰਡਾਂ ਵਿੱਚ ਲੋੜਵੰਦਾਂ ਨੂੰ ਮਾਲਕੀ ਹੱਕ ਦੇਣ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਕੀਤੇ ਜਾ ਰਹੇ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਦੌਰਾਨ ਦਿੱਤੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਇਸ ਸਕੀਮ ਤਹਿਤ ਕੀਤੇ ਜਾ ਰਹੇ ਸਰਵੇਖਣ ਬਾਰੇ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਜਿੰਨ੍ਹਾਂ ਪਿੰਡਾਂ ਵਿੱਚ ਮੈਪ 1 ਸਬੰਧੀ ਕੰਮ ਕੀਤਾ ਜਾ ਚੁੱਕਾ ਹੈ ਉਹ ਮੈਪ 2 ਦਾ ਕੰਮ ਤੁਰੰਤ ਸ਼ੁਰੂ ਕਰਨ ਤਾਂ ਜੋ ਇਸ ਕੰਮ ਨੂੰ ਸਮੇਂ-ਸਿਰ ਮੁਕੰਮਲ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਵਿੰਦਰਪਾਲ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਮੌੜ ਸ੍ਰੀ ਵਰਿੰਦਰ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਆਦਿ ਅਧਿਕਾਰੀ ਹਾਜ਼ਰ ਸਨ।