ਸ਼ਹਿਰ ਦੇ ਨਿੱਜੀ ਅਦਾਰੇ ਤੇ ਵਪਾਰਕ ਸੰਗਠਨਾਂ ਨੂੰ ਆਪਣੇ ਨਾਮ ਤੇ ਸਾਈਨ ਬੋਰਡ 15 ਫਰਵਰੀ ਤੱਕ ਪੰਜਾਬੀ ਚ ਲਿਖਣੇ ਬਣਾਉਣ ਯਕੀਨੀ : ਪਲਵੀ ਚੌਧਰੀ

ਬਠਿੰਡਾ, 31 ਜਨਵਰੀ :

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਅਧੀਨ ਵਧੀਕ ਡਿਪਟੀ ਕਮਿਸ਼ਨਰ ਡਾ਼ ਪੱਲਵੀ ਚੌਧਰੀ ਵੱਲੋਂ ਸ਼ਹਿਰ ਦੇ ਨਿੱਜੀ ਅਦਾਰਿਆਂ ਅਤੇ ਵਪਾਰਕ ਸੰਗਠਨਾਂ ਨਾਲ਼ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਵਪਾਰਕ ਅਦਾਰਿਆਂ ਦੇ ਨਾਮ ਪੱਟੀਆਂ/ਸਾਈਨ ਬੋਰਡਾਂ ਨੂੰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਣਾ ਯਕੀਨੀ ਬਣਾਉਣ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ‘ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਦੁਕਾਨਾਂ, ਵਪਾਰਕ ਅਦਾਰੇ, ਹੋਟਲ, ਮਾਲ ਢਾਬੇ ਆਦਿ ਆਪਣੀਆਂ ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ। ਇਸ ਮੌਕੇ ਉਨ੍ਹਾਂ ਵਲੋਂ ਵਪਾਰਕ ਅਦਾਰਿਆਂ ਦੇ ਨੁਮਾਇੰਦਿਆਂ ਕੋਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੂਲਿਤ ਕਰਨ ਹਿੱਤ ਸਹਿਯੋਗ ਦੀ ਮੰਗ ਕਰਦਿਆਂ ਲੋੜੀਂਦੇ ਸੁਝਾਅ ਵੀ ਲਏ ਗਏ।

ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇ-ਨਜ਼ਰ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ‘ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਦੁਕਾਨਾਂ, ਵਪਾਰਕ ਅਦਾਰੇ, ਮਾਲ, ਹੋਟਲ, ਢਾਬੇ ਆਦਿ ਆਪਣੀਆਂ ਨਾਮ ਪੱਰੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਦੇ ਖਿਲਾਫ਼ ਪੰਜਾਬ ਰਾਜ ਭਾਸ਼ਾ ਐਕਟ 1967 ਅਧੀਨ ਜੁਰਮਾਨਾ ਲਗਾਉਣ ਤੋਂ ਇਲਾਵਾ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ