ਬਠਿੰਡਾ, 14 ਫਰਵਰੀ
-ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਦੇ ਮੁੱਖ ਅਫਸਰ ਦੀ ਅਗਵਾਈ ਹੇਠ ਨਸ਼ਾਖੋਰੀ ਨੂੰ ਰੋਕਣ ਲਈ ਗੁਰੂ ਕਾਸ਼ੀ ਕਾਲਜ ਤਲਵੰਡੀ ਸਾਬੋ ਵਿਖੇ ਇੱਕ ਰੋਜਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਨਸ਼ਾਖੋਰੀ ਨੂੰ ਰੋਕਣ ਲਈ ਆਪਣੇ-ਆਪਣੇ ਵਿਚਾਰ ਸਾਰਿਆ ਸਾਹਮਣੇ ਰੱਖੇ । ਇਸ ਮੋਕੇ ਤੇ ਮੁੱਖ ਮਹਿਮਾਨਾਂ ਵਜੋਂ ਸ਼ਾਮਿਲ ਸ. ਜਗਤਾਰ ਸਿੰਘ ਅਨਜਾਣ, ਪ੍ਰੋ. ਗੁਰਸੰਗੀਤ ਸਿੰਘ, ਸ. ਉਜਾਗਰ ਸਿੰਘ ਢਿੱਲੋਂ, ਸ. ਹਰਵਿੰਦਰ ਸਿੰਘ ਬੁਲਾਰਿਆਂ ਨੇ ਆਪੋ-ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਕਿੰਝ ਨਸ਼ੇ ਤੋ ਦੂਰ ਰਿਹਾ ਜਾ ਸਕਦਾ ਅਤੇ ਹੋਰਾ ਨੂੰ ਕਿਵੇਂ ਨਸ਼ੇ ਤੋ ਬਚਾਇਆ ਜਾ ਸਕਦਾ ਹੈ।
ਇਸ ਦੌਰਾਨ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਜ ਨੇ ਆਏ ਮਹਿਮਾਨਾਂ ਦੀ ਅਤੇ ਨੋਜਵਾਨਾਂ ਦੀ ਮਹਿਮਾਨ ਨਿਵਾਜੀ ਕੀਤੀ ਅਤੇ ਪ੍ਰੋਗਰਾਮ ਦੀ ਦੇਖਰੇਖ ਦਾ ਕੰਮ ਸੁਚੱਜੇ ਢੰਗ ਨਾਲ ਕੀਤਾ ਅਤੇ ਆਪਣੇ ਆਪ ਨੂੰ ਨਸ਼ਿਆ ਤੋ ਕਿੰਝ ਬਚਾਇਆ ਜਾ ਸਕਦਾ ਹੈ ਅਤੇ ਇਸ ਵਿਚ ਨਹਿਰੂ ਯੁਵਾ ਕੇਂਦਰ ਕਿਵੇ ਸਾਡਾ ਸਾਥ ਦੇ ਸਕਦਾ ਹੈ।