ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇਦਰਾਂ ਤੇ ਹੱਲ ਕਰਨ ਲਈ ਵਚਨਬੱਧ : ਅਮਿਤ ਰਤਨ ਕੋਟਫ਼ੱਤਾ
ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੱਲ : ਡਿਪਟੀ ਕਮਿਸ਼ਨਰ
6 ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ
ਸੰਗਤ ਮੰਡੀ (ਬਠਿੰਡਾ), 16 ਫ਼ਰਵਰੀ (ਲਖਵਿੰਦਰ ਸਿੰਘ ਗੰਗਾ)
ਮੁੱਖ ਮੰਤਰੀਪੰਜਾਬ ਸ. ਭਗਵੰਤ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਆਮਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਦਿਹਾਤੀ) ਸ. ਅਮਿਤ ਰਤਨ ਕੋਟਫੱਤਾ ਨੇ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਹਲਕੇ ਦੇ ਕੇਂਦਰ ਬਿੰਦੂ ਸੰਗਤ ਮੰਡੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਨੂੰ ਸੁਨਣ ਉਪਰੰਤ ਕੀਤਾ।
ਇਸ ਮੌਕੇ ਵਿਧਾਇਕ ਬਠਿੰਡਾ (ਦਿਹਾਤੀ) ਸ. ਅਮਿਤ ਰਤਨ ਕੋਟਫੱਤਾ ਨੇ ਸੰਗਤ ਮੰਡੀ ਵਿਖੇ ਲਗਾਏ ਕੈਂਪ ਦੌਰਾਨ ਕਿਹਾ ਕਿਸੂਬਾ ਸਰਕਾਰ ਆਪਣੇ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨ ਲਈਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇਕੀਤੇ ਗਏ ਚੋਣ ਵਾਅਦਿਆਂ ਤੇ ਖਰਾ ਉਤਰਦਿਆਂ ਸੂਬੇ ਦੇ ਲੋਕਾਂ ਦੇ ਹਿੱਤਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰ੍ਹਾਂ ਤੇ ਜਾ ਕੇ ਹੱਲ ਕਰਨ ਲਈ ਵੀ ਵਿਸ਼ੇਸ਼ ਪਹਿਲਕਦਮੀ ਕੀਤੀ ਜਾ ਰਹੀ ਹੈ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰਾ ਤੇ ਜਾ ਕੇ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਕਸਬਿਆਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵਿਧਾਇਕ ਸ. ਅਮਿਤ ਰਤਨ ਕੋਟਫੱਤਾ ਤੇਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਵੱਖ–ਵੱਖਪਿੰਡਾਂ ਫੁੱਲੋਮਿਠੀ, ਕੋਟਗੁਰੂ, ਸੰਗਤ ਮੰਡੀ, ਸੰਗਤ ਕਲਾਂ, ਜੱਸੀ ਬਾਗ ਵਾਲੀ ਅਤੇ ਪਿੰਡ ਗਹਿਰੀ ਬੁੱਟਰ ਆਦਿ ਪਿੰਡਾਂ ਦੇ ਲੋਕਾਂ ਦੀਆਂਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਆਮ ਤੌਰ ਤੇ ਲੋਕਾਂ ਵਲੋਂ ਸਿੱਖਿਆ, ਸਿਹਤ, ਪੀਣ ਵਾਲਾ ਪਾਣੀ, ਨਹਿਰੀ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਨਰਮੇ ਦੀ ਚੁਗਾਈ, ਛੱਪੜਾ ਦੀ ਸਾਫ਼-ਸਫ਼ਾਈ, ਮਗਨਰੇਗਾ ਤੇ ਪੈਨਸ਼ਨਾਂ ਆਦਿ ਸਬੰਧੀ ਸਮੱਸਿਆਵਾਂ ਸਾਹਮਣੇ ਲਿਆਂਦੀਆਂ ਗਈਆਂ, ਜਿਨ੍ਹਾਂ ਚੋਂ ਉਨ੍ਹਾਂ ਵਲੋਂ ਜਿੱਥੇ ਬਹੁਤੀਆਂਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉਥੇ ਹੀ ਕਈਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।
ਕੈਂਪਾਂ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿੰਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਰੁਪਿੰਦਰ ਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀ ਵਰਿੰਦਰਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਡੀਐਸਪੀ ਬਠਿੰਡਾ ਦਿਹਾਤੀ ਸ਼੍ਰੀ ਨਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸ਼ਿਵ ਪਾਲ, ਜ਼ਿਲ੍ਹਾ ਪ੍ਰੀਸ਼ਦ ਦੇ ਵਾਇਸ ਚੇਅਰਮੈਨ ਸ. ਗੁਰਇਕਬਾਲ ਸਿੰਘ ਚਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮੈਡਮ ਸਤਵੀਰ ਕੌਰ ਤੋਂ ਇਲਾਵਾਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਤੇਮੋਹਤਬਰ ਲੋਕਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀਗਈ।