ਪਲੇਸਮੈਂਟ ਕੈਂਪ 23 ਫ਼ਰਵਰੀ ਨੂੰ : ਡਿਪਟੀ ਕਮਿਸ਼ਨਰ


ਬਠਿੰਡਾ, 21 ਫ਼ਰਵਰੀ : ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ 23 ਫਰਵਰੀ 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਚੋਣ ਕੀਤਾ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਜਾਂ ਗ੍ਰੈਜੂਏਸ਼ਨ ਦੇ ਅਖੀਰਲੇ ਸਾਲ ਦੇ ਪ੍ਰਾਰਥੀ ਵੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਅਤੇ ਘੱਟੋ ਘੱਟ ਤਨਖਾਹ 23 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਹੋਰ ਭੱਤੇ ਵੀ ਦਿੱਤੇ ਜਾਣਗੇ। ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 23 ਫ਼ਰਵਰੀ 2023 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਰੋਇਲ ਫਾਇਨੈਨਸ਼ਿਅਲ ਸਰਵਿਸ਼ਜ ਨੂੰ ਐਸ.ਬੀ.ਆਈ. ਕਰੈਡਿਟ ਕਾਰਡ ਲਈ ਟੈਲੀਕਾਲਰ ਲੜਕੀਆਂ ਦੀ ਜ਼ਰੂਰਤ ਹੈ। ਉਕਤ ਅਸਾਮੀਆਂ ਲਈ ਘੱਟੋ ਘੱਟ ਯੋਗਤਾ ਬਾਰਵੀਂ ਹੋਣੀ ਜਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 20 ਤੋਂ 35 ਸਾਲ ਅਤੇ ਤਨਖਾਹ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ।
ਇਸ ਮੌਕੇ ਸ਼੍ਰੀ ਬਲਤੇਜ ਸਿੰਘ ਪ੍ਰਬੰਧਕੀ ਸ਼ਾਖਾ ਨੇ ਦੱਸਿਆ ਕਿ ਦਫਤਰ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ ਅਤੇ ਹੋਰ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।