ਫ਼ਾਜਿ਼ਲਕਾ 27 ਫਰਵਰੀ
ਸੂਬੇ ਦੇ ਸਕੂਲਾਂ ਦੀਆਂ ਪੰਜਵੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਫਾਜਿਲਕਾ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਪੰਜਵੀਂ ਜਮਾਤ ਦੇ ਪ੍ਰੀਖਿਆਰਥੀਆਂ ਦੀ ਸਹੂਲਤ ਲਈ ਬੋਰਡ ਦੀਆ ਹਦਾਇਤਾਂ ਅਨੁਸਾਰ ਸ਼ੈਲਫ਼ ਪ੍ਰੀਖਿਆਂ ਕੇਂਦਰ ਬਣਾਏ ਗਏ ਹਨ ਤਾਂ ਕੀ ਇਹਨਾਂ ਨਿੱਕੇ ਪ੍ਰੀਖਿਆਰਥੀਆਂ ਨੂੰ ਇਮਤਿਹਾਨ ਦੇਣ ਦੂਰ ਨਾ ਜਾਣਾ ਪਵੇ। ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰੋਨਾ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ ।
ਇਸ ਮੌਕੇ ‘ਤੇ ਉਹਨਾਂ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਬਨਵਾਲਾ ਹਨਵੰਤਾ ਸਮੇਤ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।ਉਹਨਾਂ ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ।ਇਸ ਦੌਰਾਨ ਨਕਲ ਦਾ ਕੋਈ ਕੇਸ ਸਾਹਮਣੇ ਨਹੀ ਆਇਆ।
ਇਸ ਮੌਕੇ ਤੇ ਸਮੂਹ ਕੇਂਦਰ ਕੰਟਰੋਲਰ ਅਤੇ ਸਮੂਹ ਕੇਂਦਰਾ ਦਾ ਨਿਗਰਾਨ ਅਮਲਾ ਮੌਜੂਦ ਸੀ।ਸਮੂਹ ਕੇਂਦਰ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਸੀ।