ਬਰਸਾਤੀ ਪਾਣੀਆਂ ਦੇ ਪ੍ਰਬੰਧਾਂ ਸਬੰਧੀ ਕੀਤੇ ਜਾਣ ਠੋਸ ਉਪਰਾਲੇ : ਜਗਰੂਪ ਗਿੱਲ


ਬਠਿੰਡਾ, 4 ਅਪ੍ਰੈਲ : ਆਉਣ ਵਾਲੇ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰਖਦਿਆਂ ਬਰਸਾਤੀ ਪਾਣੀਆਂ ਦੀ ਨਿਕਾਸੀ ਦੇ ਪੂਰਨ ਤੌਰ ਤੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਇਹ ਨਿਰਦੇਸ਼  ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਸ਼ਹਿਰੀ) ਨੇ ਨਗਰ ਨਿਗਮ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਿੱਤੇ।
ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ (ਸ਼ਹਿਰੀ) ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੇ ਬਦਲਵੇਂ ਪ੍ਰਬੰਧਾਂ ਲਈ ਜਿੱਥੇ ਜ਼ਰੂਰਤ ਪੈਂਦੀ ਹੈ ਜਰਨੇਟਰ ਆਦਿ ਦਾ ਪ੍ਰਬੰਧ ਕੀਤਾ ਜਾਵੇ ਅਤੇ ਆਮ ਲੋਕਾਂ ਨੂੰ ਬਰਸਾਤੀ ਪਾਣੀ ਨਾਲ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰ ਵਿਖੇ ਸੀਵਰੇਜ ਸਿਸਟਮ, ਨਾਲੀਆਂ ਆਦਿ ਦੀ ਵੀ ਚੰਗੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ ਤਾਂ ਜੋ ਬਰਸਾਤਾਂ ਦੇ ਮੌਸਮ ਦੌਰਾਨ ਸੀਵਰੇਜ ਬੰਦ ਹੋਣ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।
ਇਸੇ ਤਰ੍ਹਾਂ ਹੀ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਆਮ ਲੋਕਾਂ ਦੁਆਰਾ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਸਬੰਧੀ ਸ਼ਿਕਾਇਤ ਜਾਂ ਸੁਝਾਅ ਧਿਆਨ ਵਿੱਚ ਲਿਆਂਦੇ ਜਾਂਦੇ ਹਨ ਤਾਂ ਉਸ ਕੰਮ ਨੂੰ ਤਰਜੀਹ ਦਿੰਦਿਆਂ ਉਸ ਦਾ ਹੱਲ ਕੀਤਾ ਜਾਵੇ।
ਮੀਟਿੰਗ ਦੌਰਾਨ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀ ਮੌਜੂਦ ਰਹੇ