ਪਲੇਸਮੈਂਟ ਕੈਂਪ 6 ਅਪ੍ਰੈਲ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 4 ਅਪ੍ਰੈਲ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ 06 ਅਪ੍ਰੈਲ 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਰੱਕਸ਼ਾ ਸਕਿਉਰਿਟੀ ਸਰਵਿਸ ਲਿਮਟਿਡ ਦੇ ਸਹਿਯੋਗ ਨਾਲ ਸਕਿਉਰਿਟੀ ਗਾਰਡ (ਕੇਵਲ ਲੜਕੇ) ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਉਮਰ ਹੱਦ 21 ਤੋਂ 35 ਸਾਲ ਅਤੇ ਕੱਦ 167 ਸੈਂਟੀਮੀਟਰ, ਭਾਰ 56 ਕਿਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਇੰਟਿਰਵਿਊ ਲਈ ਆਉਣ ਵਾਲੇ ਪ੍ਰਾਰਥੀ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, ਪੇਨ ਕਾਰਡ, ਬੈਂਕ ਪਾਸ ਬੁੱਕ ਅਤੇ ਤਿੰਨ ਫੋਟੋਆਂ ਲੈ ਕੇ ਆਉਣਾ ਯਕੀਨੀ ਬਣਾਉਣ। ਇਸ ਇੰਟਰਵਿਓ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਦੀ ਤਨਖਾਹ 13000/- ਰੁਪਏ ਤੋਂ 18000/- ਪ੍ਰਤੀ ਮਹੀਨਾ ਅਤੇ ਨਾਲ ਹੀ ਈ.ਐਸ.ਆਈ., ਪੀ.ਐਫ., ਓਵਰ ਟਾਇਮ ਦੀ ਸਹੂਲਤ ਵੀ ਦਿੱਤੀ ਜਾਵੇਗੀ। ਸਿਲੈਕਟ ਹੋਏ ਪ੍ਰਾਰਥੀਆਂ ਨੂੰ ਪੰਜਾਬ/ਭਾਰਤ ਵਿੱਚ ਕਿਤੇ ਵੀ ਨਿਯੁਕਤ ਕੀਤਾ ਜਾ ਸਕਦਾ ਹੈ।