ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਮਨਾਈ ਗਈ ਜੈਯੰਤੀ
ਐਸ.ਏ.ਐਸ ਨਗਰ 14 ਅਪ੍ਰੈਲ
ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈਯੰਤੀ ਅੱਜ ਸਥਾਨਕ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼, 3ਬੀ—2 ਵਿਖੇ ਮਨਾਈ ਗਈ I ਇਸ ਮੌਕੇ ਸ੍ਰੀ ਰਮੇਸ਼ ਕੁਮਾਰ ਗੈਂਟਾ, ਆਈ.ਏ.ਐਸ., ਵਧੀਕ ਮੁੱਖ ਸਕੱਤਰ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ |
ਵਧੇਰੇ ਜਾਣਕਰੀ ਦਿੰਦੇ ਹੋਏ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,ਸ੍ਰੀ ਰਵਿੰਦਰਪਾਲ ਸਿੰਘ ਨੇਂ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮੌਕੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ I ਉਨ੍ਹਾਂ ਦੱਸਿਆ ਕਿ ਇਸ ਦੌਰਾਨ ਡਾਇਰੈਕਟਰ, ਸਪੈਸ਼ਲ ਕੰਪੋਨੈਂਟ (ਸਬ—ਪਲਾਨ) ਸ੍ਰੀ ਰਾਜ ਬਹਾਦਰ ਸਿੰਘ ਹਾਜ਼ਰ ਹੋਏ। ਇਸ ਮੌਕੇ ਤੇ ਉਨ੍ਹਾਂ ਵੱਲੋਂ ਵੀ ਡਾ. ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਉਨ੍ਹਾਂ ਬਾਬਾ ਸਾਹਿਬ ਦੇ ਦੱਸੇ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਤਹਿਸੀਲ ਸਮਾਜਿਕ ਨਿਆਂ ਅਧਿਕਾਰਤਾ ਅਫਸਰ, ਸ੍ਰੀ ਅਤਿੰਦਰਪਾਲ ਸਿੰਘ,ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨ ਦਾ ਸਮੂਹ ਸਟਾਫ,ਸੰਸਥਾ ਦੇ ਇੰਸਟ੍ਰਕਟਰ ਸ੍ਰੀ ਸਵਰਨ ਸਿੰਘ,ਸ੍ਰੀ ਰਾਕੇਸ਼ ਕੁਮਾਰ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ l