You are currently viewing ਇੰਟਰਨਸ਼ਿਪ ਪ੍ਰੋਗਰਾਮ ਤਹਿਤ ਤੀਸਰੇ ਬੈਚ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ੁਰੂਆਤ 

ਇੰਟਰਨਸ਼ਿਪ ਪ੍ਰੋਗਰਾਮ ਤਹਿਤ ਤੀਸਰੇ ਬੈਚ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ੁਰੂਆਤ 

-ਇੰਟਰਨਸ਼ਿਪ ਪ੍ਰੋਗਰਾਮ ਤਹਿਤ ਤੀਸਰੇ ਬੈਚ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ੁਰੂਆਤ

–5 ਵਿਅਕਤੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਬਠਿੰਡਾ, 17 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਸੁਸਾਇਟੀ ਬਠਿੰਡਾ ਦੇ ਬੈਨਰ ਅਧੀਨ ਚਲਾਏ ਜਾ ਰਹੇ ਜ਼ਿਲ੍ਹਾ ਵਿਕਾਸ ਇੰਟਰਨਸ਼ਿਪ ਪ੍ਰੋਗਰਾਮ ਦੇ ਤੀਸਰੇ ਬੈਚ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 5 ਵਿਅਕਤੀਆਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮੌਜੂਦ ਇੰਟਰਨਸ਼ਿਪ ਪ੍ਰੋਗਰਾਮ ਅਧੀਨ ਕੰਮ ਕਰ ਰਹੇ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹੋਰ ਮੇਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਵਿਲੱਖਣ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੀ ਸ਼ੁਰੂਆਤ 1 ਸਤੰਬਰ 2022 ਨੂੰ, ਦੂਸਰੇ ਬੈਚ ਦੀ 1 ਮਾਰਚ 2023 ਅਤੇ ਅੱਜ ਤੋਂ ਤੀਸਰੇ ਬੈਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਇੰਟਰਨਸ਼ਿਪ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤੇ ਵਜੋਂ ਵੀ ਦਿੱਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਹਿਲੇ ਅਤੇ ਦੂਸਰੇ ਬੈਚ ਦੌਰਾਨ 11 ਉਮੀਦਵਾਰਾਂ ਵਲੋਂ ਸਮਾਜ ਦੇ ਵਿਕਾਸ ਲਈ ਬਹੁਤ ਹੀ ਸੁਚੱਜੇ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ, ਜਿਸ ਦੀ ਸਫ਼ਲਤਾ ਨੂੰ ਦੇਖਦੇ ਹੋਏ ਅੱਜ ਤੀਸਰੇ ਬੈਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਇੰਟਰਨਸ਼ਿਪ ਉਮੀਦਵਾਰਾਂ ਵੱਲੋਂ ਜ਼ਿਲ੍ਹੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਲਈ ਸਮੇਂ-ਸਮੇਂ ਤੇ ਹੋਣ ਵਾਲੇ ਸਰਵੇ ਸਬੰਧੀ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾਣਗੀਆਂ।

ਇਸ ਮੌਕੇ ਜ਼ਿਲ੍ਹਾ ਵਿਕਾਸ ਅਧਿਕਾਰੀ ਸ੍ਰੀ ਵਿਜੈ ਪ੍ਰਕਾਸ਼ ਤੋਂ ਇਲਾਵਾ ਇੰਟਰਨਸ਼ਿਪ ਪ੍ਰੋਗਰਾਮ ਅਧੀਨ ਕੰਮ ਕਰਨ ਵਾਲੇ ਵਿਅਕਤੀ ਹਾਜ਼ਰ ਸਨ।