You are currently viewing ਸੰਤ ਭਿੰਡਰਾਂਵਾਲੇ ਦੇ ਪਿੰਡ ਰੋਡੇ ਤੋਂ ਭਾਈ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

ਸੰਤ ਭਿੰਡਰਾਂਵਾਲੇ ਦੇ ਪਿੰਡ ਰੋਡੇ ਤੋਂ ਭਾਈ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ, 23 ਅਪ੍ਰੈਲ (ਲਖਵਿੰਦਰ ਸਿੰਘ ਗੰਗਾ)

 

ਪੰਜਾਬ ਪੁਲਿਸ ਤੇ ਇੰਟੈਲੀਜੈਂਸ ਦੇ ਸਾਂਝੇ ਆਪਰੇਸ਼ਨ ਤੋਂ ਬਾਅਦ ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ  ਹੈ।

ਭਾਈ ਅੰਮ੍ਰਿਤਪਾਲ ਸਿੰਘ ਜਿਸ ਵਿਰੁੱਧ ਪੰਜਾਬ ਪੁਲਿਸ ਵੱਲੋਂ  NSA ਐਕਟ ਲਗਾਇਆ ਗਿਆ ਹੈ।

ਜਿਸ ਪਿੰਡ  ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜੱਦੀ ਪਿੰਡ ਹੈ ਉਸੇ ਪਿੰਡ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਵੱਡੇ ਇਕੱਠ ਦੀ ਹਾਲ ਹੀ ਚ ਤਾਜਪੋਸ਼ੀ ਹੋਈ ਸੀ।

ਇਹ ਵੀ ਦੱਸਣ ਵਿੱਚ ਆਇਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਰਾਤ ਨੂੰ ਹੀ ਪਹਿਰ ਰੋਡੇ ਵਿਖੇ ਪੁੱਜ ਗਏ ਸਨ। ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ  ਕਿ  ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਤਮ-ਸਮਰਪਣ ਕੀਤਾ ਹੈ ।

ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਸਵੇਰੇ ਪੰਜ ਬਾਣੀਆਂ ਦਾ ਪਾਠ ਕੀਤਾ ਗਿਆ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਸੰਬੋਧਨ ਵੀ ਕੀਤਾ ਗਿਆ ਅਤੇ ਉਸ ਤੋਂ ਬਾਅਦ ਪੁਲਸ ਨੂੰ ਸਰੰਡਰ ਕੀਤਾ ਗਿਆ ਹੈ।