ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ:ਡਾ. ਰੰਜੂ ਸਿੰਗਲਾ ਸਿਵਲ ਸਰਜਨ


ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦਾ ਚੈੱਕਅੱਪ ਅਤੇ ਲੈਬ ਟੈਸਟ ਮੁਫਤ ਕਰਨ ਦੇ ਨਾਲ ਨਾਲ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ: ਡਾ. ਰੰਜੂ ਸਿੰਗਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 5 ਮਈ
ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਸ਼ੁਰੂਆਤ ਵਿਚ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਕਾਂ ਦੀ ਸ਼ੁਰੂਆਤ 15 ਅਗਸਤ 2022 ਤੋਂ ਕੀਤੀ ਗਈ ਸੀ ਅਤੇ 26 ਜਮਨਵਰੀ 2023 ਤੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 16 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ,ਜੋ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ।
ਉਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 65630 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 12889 ਮਰੀਜਾ ਦੇ ਲੈਬ ਟੈਸਟ ਵੀ ਮੁਫਤ ਗਏ ਹਨ।
ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ, ਜਿੱਥੇ ਕਿ ਮੌਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ।
ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 96 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੋਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ।
ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਹਾਜ਼ਰ ਸਨ।